Weather Update : ਪੰਜਾਬ ‘ਚ ਮਾਨਸੂਨ ਨੇ ਫੜਿਆ ਜ਼ੋਰ, ਅੱਜ ਤੇ ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ

Weather Update : ਪੰਜਾਬ ਵਿਚ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ। ਬੀਤੇ ਦੋ ਦਿਨਾਂ ਤੋਂ ਮਾਨਸੂਨ ਪਠਾਨਕੋਟ ਤੇ ਹਿਮਾਚਲ ਦੀ ਸਰਹੱਦ ਉਤੇ ਰੁਕਿਆ ਹੋਇਆ ਸੀ…

Weather Update : ਪੰਜਾਬ ਵਿਚ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ। ਬੀਤੇ ਦੋ ਦਿਨਾਂ ਤੋਂ ਮਾਨਸੂਨ ਪਠਾਨਕੋਟ ਤੇ ਹਿਮਾਚਲ ਦੀ ਸਰਹੱਦ ਉਤੇ ਰੁਕਿਆ ਹੋਇਆ ਸੀ ਪਰ ਹੁਣ ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 1 ਤੇ 2 ਜੁਲਾਈ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।
27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਰੁਕਿਆ ਮਾਨਸੂਨ ਅੱਜ ਅੱਗੇ ਵਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ‘ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

 

Leave a Reply

Your email address will not be published. Required fields are marked *