ਸੁੱਤੀ ਪਈ 70 ਸਾਲਾ ਬਜ਼ੁਰਗ ਉਤੇ ਡਿੱਗੀ ਛੱਤ, ਦੋ ਘੰਟੇ ਦੀ ਮਸ਼ਕਤ ਮਗਰੋਂ ਕੱਢੀ ਲਾਸ਼ 

Sangrur : ਜ਼ਿਲ੍ਹਾ ਸੰਗਰੂਰ ਵਿਖੇ ਇਕ ਪੁਰਾਣੇ ਘਰ ਦੀਆਂ ਛੱਤਾਂ ਡਿੱਗ ਗਈਆਂ। ਮਲਬੇ ਹੇਠ ਆਈ 70 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਜ਼ੋਰਦਾਰ ਆਵਾਜ਼…

Sangrur : ਜ਼ਿਲ੍ਹਾ ਸੰਗਰੂਰ ਵਿਖੇ ਇਕ ਪੁਰਾਣੇ ਘਰ ਦੀਆਂ ਛੱਤਾਂ ਡਿੱਗ ਗਈਆਂ। ਮਲਬੇ ਹੇਠ ਆਈ 70 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਜ਼ੋਰਦਾਰ ਆਵਾਜ਼ ਆਉਣ ਮਗਰੋਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਤੇ ਕਰੀਬ ਦੋ ਘੰਟੇ ਦੀ ਮਸ਼ਕਤ ਤੋਂ ਬਾਅਦ ਲਾਸ਼ ਨੂੰ ਮਲਬੇ ਹੇਠੋਂ ਕੱਢਿਆ ਗਿਆ।
ਮ੍ਰਿਤਕਾ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਮਾਤਾ ਪਿਤਾ ਦੋਵੇਂ ਘਰ ਦੇ ਅੰਦਰ ਸੌਂ ਰਹੇ ਸਨ। ਉਸ ਦੇ ਪਿਤਾ ਰਾਤ ਬਾਥਰੂਮ ਕਰਨ ਲਈ ਉਠੇ ਤਾਂ ਅਚਾਨਕ ਹੀ ਘਰ ਦੀਆਂ ਦੋਵੇਂ ਛੱਤਾਂ ਡਿੱਗ ਗਈਆਂ। ਇਸ ਨਾਲ ਅੰਦਰ ਸੁੱਤੇ ਮੇਰੇ ਮਾਤਾ ਜੀ ਲੈਂਟਰ ਦੇ ਹੇਠਾਂ ਆ ਗਏ। ਜਿਵੇਂ ਹੀ ਸਾਨੂੰ ਇਸ ਪੂਰੇ ਮਾਮਲੇ ਬਾਰੇ ਪਤਾ ਲੱਗਾ ਤਾਂ ਅਸੀਂ ਮੌਕੇ ਉੱਤੇ ਪਹੁੰਚੇ ਅਤੇ ਮਾਤਾ ਨੂੰ ਬਾਹਰ ਕੱਢਿਆ ਤਾਂ ਉਸ ਸਮੇਂ ਤੱਕ ਮਾਤਾ ਦੀ ਮੌਤ ਹੋ ਚੁੱਕੀ ਸੀ।
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰਾਤ ਨੂੰ ਸੁੱਤੇ ਸਮੇਂ ਸਾਨੂੰ ਇੱਕੋ ਦਮ ਹੀ ਕੁਝ ਡਿੱਗਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੁਹੱਲਾ ਨਿਵਾਸੀਆਂ ਵੱਲੋਂ ਇਕੱਠੇ ਹੋ ਘਰ ਦਾ ਦਰਵਾਜਾ ਖੜਕਾਇਆ ਗਿਆ ਪਰ ਜਦੋਂ ਅੰਦਰੋਂ ਦਰਵਾਜ਼ਾ ਨਾ ਖੁੱਲਿਆ ਤਾਂ ਉਨ੍ਹਾਂ ਵੱਲੋਂ ਦਰਵੱਜੇ ਨੂੰ ਧੱਕੇ ਨਾਲ ਤੋੜਿਆ ਗਿਆ ਅਤੇ ਘਰ ਵਿੱਚ ਵੜ ਦੇਖਿਆ ਗਿਆ ਤਾਂ ਘਰ ਦੀਆਂ ਛੱਤਾਂ ਡਿੱਗੀਆਂ ਹੋਈਆਂ ਸਨ ਅਤੇ ਘਰ ਵਿੱਚ ਰਹਿਣ ਵਾਲੀ ਬਜ਼ੁਰਗ ਮਹਿਲਾ ਮਲਵੇ ਦੇ ਹੇਠਾਂ ਦਬੀ ਹੋਈ ਸੀ ਜਿਸ ਤੋਂ ਬਾਅਦ ਲੰਬੀ ਮਸ਼ੱਕ ਤੋਂ ਬਾਅਦ ਮਹਿਲਾਂ ਨੂੰ ਬਾਹਰ ਕੱਢਿਆ ਗਿਆ।

Leave a Reply

Your email address will not be published. Required fields are marked *