ਪੰਜਾਬ ‘ਚ ਮਾਨਸੂਨ; ਮੁਹਾਲੀ ਤੇ ਰੋਪੜ ‘ਚ ਵਰ੍ਹੇ ਬੱਦਲ, ਪੰਜਾਬ ਵਿਚ ਛਾਈਆਂ ਕਾਲੀਆਂ ਘਟਾਵਾਂ, ਅੱਜ ਇਨ੍ਹਾਂ 8 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

Weather Update : ਮਾਨਸੂਨ ਨੇ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ ਪਰ ਮਾਨਸੂਨ ਆਉਣ ਦੇ ਬਾਵਜੂਦ ਪੰਜਾਬ ਵਿਚ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ…

Weather Update : ਮਾਨਸੂਨ ਨੇ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ ਪਰ ਮਾਨਸੂਨ ਆਉਣ ਦੇ ਬਾਵਜੂਦ ਪੰਜਾਬ ਵਿਚ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਹੁਮਸ ਬਰਕਰਾਰ ਹੈ। ਉਧਰ, ਅੱਜ ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਅਤੇ ਚਾਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ ‘ਚ ਸਭ ਤੋਂ ਗਰਮ ਰਿਹਾ ਹੈ। ਇੱਥੇ 42.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ ‘ਤੇ ਹਨ।
ਤਹਿਸੀਲ ਪੱਧਰ ‘ਤੇ ਸਵੇਰੇ 9 ਵਜੇ ਤਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਟਿਆਲਾ, ਰਾਜਪੁਰਾ ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਫਗਵਾੜਾ, ਜਲੰਧਰ ਦੋ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 
ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 24 ਘੰਟਿਆਂ ‘ਚ 2 ਜ਼ਿਲ੍ਹਿਆਂ ‘ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।

Leave a Reply

Your email address will not be published. Required fields are marked *