ਹਾਜ਼ਰੀ ਲਾਉਂਦੇ ਨਰੇਗਾ ਮਜ਼ਦੂਰਾਂ ਉਤੇ ਪਰਵਾਸੀ ਨੇ ਚੜ੍ਹਾਅ ਦਿੱਤਾ ਟਰੈਕਟਰ, ਦੋ ਦੀ ਮੌਤ, ਕਿਸੇ ਦੀਆਂ ਲੱਤਾਂ ਟੁੱਟੀਆਂ ਤੇ ਕਿਸੇ ਦੀਆਂ ਬਾਹਾਂ

ਨਾਭਾ : ਪਰਵਾਸੀ ਮਜ਼ਦੂਰ ਨੇ ਤੇਜ਼ ਰਫ਼ਤਾਰ ਟਰੈਕਟਰ ਨਰੇਗਾ ਮਜ਼ਦੂਰਾਂ ਉਤੇ ਚੜ੍ਹਾਅ ਦਿੱਤਾ। ਇਸ ਕਾਰਨ ਦੋ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ ਜਦਕਿ ਦਰਜਨ ਦੇ…

ਨਾਭਾ : ਪਰਵਾਸੀ ਮਜ਼ਦੂਰ ਨੇ ਤੇਜ਼ ਰਫ਼ਤਾਰ ਟਰੈਕਟਰ ਨਰੇਗਾ ਮਜ਼ਦੂਰਾਂ ਉਤੇ ਚੜ੍ਹਾਅ ਦਿੱਤਾ। ਇਸ ਕਾਰਨ ਦੋ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ ਜਦਕਿ ਦਰਜਨ ਦੇ ਕਰੀਬ ਜ਼ਖਮੀ ਹੋ ਗਏ। ਇਹ ਹਾਦਸਾ ਨਾਭਾ ਬਲਾਕ ਦੇ ਪਿੰਡ ਹਸਨਪੁਰ ਪੁਲ ਦੇ ਨਜ਼ਦੀਕ ਵਾਪਰਿਆ। ਜ਼ਖਮੀਆਂ ਵਿਚ ਇਕ ਬਜ਼ੁਰਗ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 
ਜਾਣਕਾਰੀ ਮੁਤਾਬਕ ਹਸਨਪੁਰ ਪਿੰਡ ਦੇ ਪੁਲ ‘ਤੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਾ ਸਨ ਕਿ ਬੇਲਗਾਮ ਟਰੈਕਟਰ ਜਿਸ ਨੂੰ ਪਰਵਾਸੀ ਮਜ਼ਦੂਰ ਚਲਾ ਰਿਹਾ ਸੀ, ਤੇਜ਼ਰਫ਼ਤਾਰੀ ਕਾਰਨ ਬੇਲਗਾਮ ਹੋਇਆ ਮਜ਼ਦੂਰਾਂ ਉੱਪਰ ਆ ਚੜ੍ਹਾ ਦਿੱਤਾ। ਇਸ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ 12 ਦੇ ਕਰੀਬ ਜ਼ਖਮੀ ਹੋ ਗਏ। ਮ੍ਰਿਤਕ ਔਰਤਾਂ ਵਿਚ ਹਸਨਪੁਰ ਦੀ ਰਹਿਣ ਵਾਲੀ ਜਰਨੈਲ ਕੌਰ ਅਤੇ ਤੁੰਗਾਂ ਪਿੰਡ ਦੀ ਰਹਿਣ ਵਾਲੀ ਦਰੋਪਤੀ ਸ਼ਾਮਲ ਹੈ। ਹਾਦਸੇ ਵਿਚ ਕਈ ਔਰਤਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਕਈਆਂ ਦੀਆਂ ਬਾਹਾਂ। ਇਸ ਹਾਦਸੇ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਨੇ ਟਰੈਕਟਰ ਸਿੱਧਾ ਚੋਏ ਵਿਚ ਉਤਾਰ ਦਿੱਤਾ ਜੋ ਕਿ ਝੋਨੇ ਦੇ ਨਾਲ ਲੱਦਿਆ ਹੋਇਆ ਸੀ।
ਪ੍ਰਤੱਖਦਰਸ਼ੀ ਫੱਟੜ ਬਜ਼ੁਰਗ ਨੇ ਦੱਸਿਆ ਕਿ ਅਸੀਂ ਨਰੇਗਾ ਦੀ ਹਾਜ਼ਰੀ ਲਗਵਾ ਰਹੇ ਸੀ ਤਾਂ ਪਰਵਾਸੀ ਮਜ਼ਦੂਰ ਨੇ ਸਾਡੇ ਉੱਪਰ ਟਰੈਕਟਰ ਚੜ੍ਹਾ ਦਿੱਤਾ ਅਤੇ ਮੇਰੇ ਵੀ ਢਿੱਡ ਦੇ ਉੱਪਰ ਟਾਇਰ ਲੰਘ ਗਿਆ ਜਦਕਿ ਦਰਜਨ ਦੇ ਕਰੀਬ ਹੋਰ ਵੀ ਮਜ਼ਦੂਰ ਫੱਟੜ ਹੋ ਗਏ ਹਨ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਟਰੈਕਟਰ ਬਹੁਤ ਤੇਜ਼ ਸੀ ਅਤੇ ਇਕ ਪਾਸੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਗਾ ਰਹੇ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। 

Leave a Reply

Your email address will not be published. Required fields are marked *