National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਾਰੇ ਸਵੇਰ ਤੋਂ ਹੀ ਖਬਰ ਵਾਇਰਲ ਹੋ ਰਹੀ ਹੈ ਕਿ ਉਸ ਨੂੰ ਬਹਾਲ ਕਰ ਦਿੱਤਾ ਗਿਆ ਹੈ ਪਰ ਟਰਾਂਸਫਰ ਚੰਡੀਗੜ੍ਹ ਤੋਂ ਬੈਂਗਲੁਰੂ ਕਰ ਦਿੱਤੀ ਗਈ ਹੈ। ਇਸ ਖਬਰ ਨੂੰ CISF ਨੇ ਅਫਵਾਹ ਦੱਸਿਆ ਹੈ। CISF ਨੇ ਸੋਸ਼ਲ ਮੀਡੀਆ ‘X’ ਪਹਿਲਾਂ ਟਵਿੱਟਰ ਉਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। CISF ਨੇ ਪੋਸਟ ਵਿਚ ਕਿਹਾ ਹੈ ਕਿ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਜਿਸ ਉਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਦੋਸ਼ ਲੱਗੇ ਹਨ, ਹਾਲੇ ਵੀ ਸਸਪੈਂਡ ਹੀ ਹੈ ਤੇ ਇਸ ਮਾਮਲੇ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਕਿਸਾਨ ਬੀਬੀਆਂ ਬਾਰੇ ਮਾੜਾ ਬੋਲਣ ਕਾਰਨ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚੀ ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ 6 ਜੂਨ ਨੂੰ ਥੱਪੜ ਮਾਰ ਦਿੱਤਾ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਵਿਚ ਤੂਲ ਫੜ ਲਿਆ ਸੀ। ਮਾਮਲੇ ‘ਚ ਮੋਹਾਲੀ ਪੁਲਿਸ ਨੇ ਜਾਂਚ ਲਈ SIT ਵੀ ਬਣਾਈ ਸੀ।
ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਬਹਾਲੀ ਦੀ ਖਬਰ ਹੈ ਅਫਵਾਹ, ਜਾਣੋ ਪੂਰਾ ਮਾਮਲਾ ?
National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਾਰੇ ਸਵੇਰ ਤੋਂ ਹੀ ਖਬਰ ਵਾਇਰਲ ਹੋ ਰਹੀ ਹੈ ਕਿ…
