ਗੁਰਦਾਸਪੁਰ : ਗੁਰਦਾਸਪੁਰ ਵਿੱਚ ਇਲਾਕਿਆਂ ਵਿੱਚ ਵਧਾਈ ਮੰਗਣ ਦੇ ਵਿਵਾਦ ਨੂੰ ਲੈ ਕੇ ਕਿੰਨਰ ਸਮਾਜ ਦੇ ਦੋ ਧੜੇ ਇੱਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਸੜਕ ‘ਤੇ ਹੋਈ ਇਸ ਹਿੰਸਕ ਝੜਪ ਤੋਂ ਬਾਅਦ ਦੋਵਾਂ ਧਿਰਾਂ ਨੇ ਥਾਣਾ ਸਿਟੀ ਵਿਖੇ ਇੱਕ-ਦੂਜੇ ਖ਼ਿਲਾਫ਼ ਲਿਖ਼ਤ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
15 ਦਿਨਾਂ ਵਿੱਚ ਦੂਜੀ ਵਾਰ ਹੋਇਆ ਆਪਸੀ ਵਿਵਾਦ
ਜ਼ਿਕਰਯੋਗ ਹੈ ਕਿ ਕਰੀਬ 15 ਦਿਨ ਪਹਿਲਾਂ ਵੀ ਇਨ੍ਹਾਂ ਦੋਵਾਂ ਧੜਿਆਂ ਵਿਚਕਾਰ ਭਿਆਨਕ ਝੜਪ ਹੋਈ ਸੀ। ਉਸ ਸਮੇਂ ਵੀ ਥਾਣਾ ਸਿਟੀ ਦੀ ਪੁਲਿਸ ਵੱਲੋਂ ਦੋਵਾਂ ਧਿਰਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਕਾਰਵਾਈ ਦੇ ਬਾਵਜੂਦ ਮਾਮਲਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ ਅਤੇ ਆਏ ਦਿਨ ਤਣਾਅ ਵਧਦਾ ਜਾ ਰਿਹਾ ਹੈ।
ਬਾਹਰੋਂ ਆ ਕੇ ਗੁੰਡਾਗਰਦੀ ਕਰਨ ਦੇ ਲੱਗੇ ਗੰਭੀਰ ਦੋਸ਼
ਸਥਾਨਕ ਕਿੰਨਰ ਧੜੇ ਨੇ ਦੂਜੇ ਧੜੇ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬਾਹਰੋਂ ਆਉਣ ਵਾਲੇ ਲੋਕ ਉਨ੍ਹਾਂ ਦੇ ਇਲਾਕੇ ਵਿੱਚ ਜ਼ਬਰਦਸਤੀ ਵਧਾਈ ਮੰਗਦੇ ਹਨ ਅਤੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਲਈ ਗੁੰਡਾਗਰਦੀ ਦਾ ਸਹਾਰਾ ਲੈਂਦੇ ਹਨ। ਪੀੜਤ ਧੜੇ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਫਿਰੋਜ਼ਪੁਰ ਵਿੱਚ ਚਾਈਨਾ ਡੋਰ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ; 150 ਗੱਟੂ ਬਰਾਮਦ, ਇੱਕ ਮੁਜ਼ਲਿਮ ਗ੍ਰਿਫ਼ਤਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

