ਸਾਥੀ ਅਧਿਆਪਕਾਂ ਨੇ ਕਰਤਾ ਇੰਨਾ ਪਰੇਸ਼ਾਨ, ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਸੰਗਰੂਰ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖੋਰਾ ਕਲਾਂ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਨੇ ਆਪਣੇ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ…

ਸੰਗਰੂਰ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖੋਰਾ ਕਲਾਂ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਨੇ ਆਪਣੇ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ। ਦੋਸ਼ ਹੈ ਕਿ ਉਸ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਡੀਟੀਐਫ ਦੇ ਜ਼ਿਲ੍ਹਾ ਮੁਖੀ ਸਮੇਤ ਪੰਜ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਬਣਾਈ ਇਕ ਵੀਡੀਓ ਵਿਚ ਉਕਤ ਅਧਿਆਪਕਾਂ ਉਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਜਦੋਂ ਤੱਕ ਸਾਰਿਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ।
ਜਾਣਕਾਰੀ ਮੁਤਾਬਕ ਸੰਗਰੂਰ ਦੇ ਮੂਨਕ ਇਲਾਕੇ ਦੇ ਪਿੰਡ ਬਖੌਰਾ ਕਲਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਕਿ ਆਪਣੀ ਮੌਤ ਤੋਂ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਆਪਣੇ ਸਾਥੀ ਅਧਿਆਪਕਾਂ ਉਤੇ ਦੋਸ਼ ਲਾਏ ਸਨ।

ਕੀ ਕਿਹਾ ਵੀਡੀਓ ਵਿਚ ? 

ਬਣਾਈ ਵੀਡੀਓ ਵਿਚ ਉਹ ਆਪਣੇ ਹੀ ਸਾਥੀ ਅਧਿਆਪਕਾਂ ਵੱਲੋਂ ਅਪਮਾਨਿਤ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾ ਰਿਹਾ ਹੈ। ਉਸ ਨੇ ਆਪਣੀ ਮੌਤ ਲਈ ਸਕੂਲ ਦੇ ਕੁਝ ਅਧਿਆਪਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵੀਡੀਓ ‘ਚ ਪ੍ਰਿੰਸੀਪਲ ਕਹਿ ਰਿਹਾ ਹੈ ਕਿ ਉਹ ਸਕੂਲ ‘ਚ ਅਧਿਆਪਕਾਂ ਨੂੰ ਆਪਣੀ ਡਿਊਟੀ ਸਹੀ ਤਰੀਕੇ ਨਾਲ ਕਰਨ ਲਈ ਕਹਿੰਦਾ ਸੀ, ਜਿਸ ਕਾਰਨ ਅਕਸਰ ਉਨ੍ਹਾਂ ਨਾਲ ਝਗੜਾ ਹੁੰਦਾ ਰਹਿੰਦਾ ਸੀ, ਜਿਸ ਕਾਰਨ ਗੁੱਸੇ ‘ਚ ਆਏ ਅਧਿਆਪਕਾਂ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ।ਅਧਿਆਪਕ ਯੂਨੀਅਨ ਨੂੰ ਬੁਲਾ ਕੇ ਉਸ ਦਾ ਅਪਮਾਨ ਕੀਤਾ ਹੈ। ਇਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਹੈ। ਉਸ ਨੇ ਵੀਡੀਓ ਵਿੱਚ ਕਿਹਾ ਕਿ ਉਸ ਦੀ ਮੌਤ ਲਈ ਸਕੂਲ ਦੇ ਕਈ ਅਧਿਆਪਕ ਜ਼ਿੰਮੇਵਾਰ ਹਨ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ
ਇਸ ਸਬੰਧੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਤੇ ਵਾਇਰਲ ਹੋਈ ਵੀਡੀਓ ਦੇ ਆਧਾਰ ਉਤੇ ਪਤਨੀ ਰਣਜੀਤ ਕੌਰ ਦੀ ਸ਼ਿਕਾਇਤ ਉਤੇ ਧਾਰਾ 108 ਲਗਾ ਕੇ ਡੀਟੀਐਫ ਦੇ ਜ਼ਿਲ੍ਹਾ ਮੁਖੀ ਸਮੇਤ ਪੰਜ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

Leave a Reply

Your email address will not be published. Required fields are marked *