ਦੀਵਾਲੀ ਤਿਉਹਾਰ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਸਖ਼ਤ, ਐਸ.ਐਸ.ਪੀ. ਨੇ ਖੁਦ ਲਿਆ ਜਾਇਜ਼ਾ

ਫਿਰੋਜ਼ਪੁਰ: ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਦੇਖਦਿਆਂ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ…

ਫਿਰੋਜ਼ਪੁਰ: ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਦੇਖਦਿਆਂ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਨਜ਼ਰ ਆ ਰਿਹਾ ਹੈ। ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਰੇਲਵੇ ਸਟੇਸ਼ਨ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਖੁਦ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਉਨ੍ਹਾਂ ਦੀ ਮੌਜੂਦਗੀ ਵਿੱਚ ਪੰਜਾਬ ਪੁਲਿਸ ਅਤੇ ਜੀ.ਆਰ.ਪੀ. ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਚੈਕਿੰਗ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਸਟੇਸ਼ਨ ‘ਤੇ ਆਉਣ-ਜਾਣ ਵਾਲੀਆਂ ਸਾਰੀਆਂ ਰਲਗੱਡੀਆਂ ਦੀ ਚੈਕਿੰਗ ਕੀਤੀ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਆਉਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਰੇਲਵੇ ਸਟੇਸ਼ਨ ਜਾਂ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਦਿਖਾਈ ਦਿੰਦੀ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਵੱਡੇ ਖ਼ਤਰੇ ਤੋਂ ਬਚਿਆ ਜਾ ਸਕੇ।

Leave a Reply

Your email address will not be published. Required fields are marked *