ਟਾਇਗਰ ਸ਼ਰਾਫ ‘ਤੇ ਹਮਲੇ ਤੋਂ ਬਾਅਦ ਮੁੰਬਈ ਪੁਲਿਸ ਅਲਰਟ: ਬਾਲੀਵੁੱਡ ਕਲਾਕਾਰਾਂ ਨੂੰ ਭੀੜ-ਭੜਕੇ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਟਾਇਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਸਿਨੇਮਾਜਗਤ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ…

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਟਾਇਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਸਿਨੇਮਾਜਗਤ ਦੀ ਸੁਰੱਖਿਆ ਨੂੰ ਲੈ ਕੇ ਪੂਰੀ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਟਾਇਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਸਿਨੇਮਾਜਗਤ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਚਿੰਤਤ ਨਜ਼ਰ ਆ ਰਹੀ ਹੈ। ਇਸ ਗੰਭੀਰ ਮਾਮਲੇ ਨੂੰ ਦੇਖਦਿਆਂ ਮੁੰਬਈ ਪੁਲਿਸ ਨੇ ਬਾਲੀਵੁੱਡ ਦੇ ਸਾਰੇ ਦਿੱਗਜ ਕਲਾਕਾਰਾਂ ਨੂੰ ਸਖ਼ਤ ਸਲਾਹ ਦਿੱਤੀ ਹੈ ਕਿ ਉਹ ਫਿਲਹਾਲ ਭੀੜ-ਭੜੱਕੇ ਵਾਲੇ ਜਨਤਕ ਸਥਾਨਾਂ ‘ਤੇ ਜਾਣ ਅਤੇ ਆਮ ਲੋਕਾਂ ਜਾਂ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਗੁਰੇਜ਼ ਕਰਨ।

ਸੁਰੱਖਿਆ ਖ਼ਤਰੇ ਦੇ ਮੱਦੇਨਜ਼ਰ ਜਾਰੀ ਕੀਤੀ ਗਈ ਵਿਸ਼ੇਸ਼ ਸਲਾਹ

ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੇਤਾਵਨੀ ਸਿਰਫ਼ ਟਾਇਗਰ ਸ਼ਰਾਫ ਦੀ ਘਟਨਾ ਤੱਕ ਸੀਮਤ ਨਹੀਂ ਹੈ, ਸਗੋਂ ਜਾਂਚ ਦੌਰਾਨ ਕਈ ਹੋਰ ਮਸ਼ਹੂਰ ਹਸਤੀਆਂ ਦੇ ਘਰਾਂ ਦੇ ਬਾਹਰ ਵੀ ਸ਼ੱਕੀ ਗਤੀਵਿਧੀਆਂ ਅਤੇ ਨਿਗਰਾਨੀ ਰੱਖੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਸਾਰੇ ਸੁਰੱਖਿਆ ਖ਼ਤਰਿਆਂ ਨੂੰ ਮੱਦੇਨਜ਼ਰ ਰੱਖਦਿਆਂ ਅਦਾਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹਤਿਆਤ ਵਜੋਂ ਇਹ ਸਲਾਹ ਜਾਰੀ ਕੀਤੀ ਗਈ ਹੈ।

ਮਿਲ ਰਹੀਆਂ ਧਮਕੀਆਂ

ਟਾਇਗਰ ਸ਼ਰਾਫ ‘ਤੇ ਹੋਈ ਫਾਰਇੰਗ ਤੋਂ ਬਾਅਦ ਤੁਸ਼ਾਰ ਕਪੂਰ, ਆਯੁਸ਼ਮਾਨ ਖੁਰਾਨਾ ਅਤੇ ਅਮਿਤਾਭ ਬੱਚਨ ਸਮੇਤ ਕਈ ਨਾਮਵਰ ਫਿਲਮੀ ਹਸਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ।

18 ਅਕਤੂਬਰ ਨੂੰ ਜੁਹੂ ਵਿੱਚ ਵਾਪਰੀ ਸੀ ਵਾਰਦਾਤ

ਟਾਇਗਰ ਸ਼ਰਾਫ ਨਾਲ ਜੁੜੀ ਇਹ ਖੌਫ਼ਨਾਕ ਗੋਲੀਬਾਰੀ ਦੀ ਘਟਨਾ ਬੀਤੇ 18 ਅਕਤੂਬਰ ਨੂੰ ਮੁੰਬਈ ਦੇ ਪੌਸ਼ ਇਲਾਕੇ ਜੁਹੂ ਵਿਖੇ ਵਾਪਰੀ ਸੀ। ਉਸ ਸਮੇਂ ਮੋਟਰਸਾਈਕਲ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਅਦਾਕਾਰ ਦੀ ਕਾਰ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਭਿਆਨਕ ਹਮਲੇ ਵਿੱਚ ਟਾਈਗਰ ਸ਼੍ਰੌਫ ਤਾਂ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ, ਪਰ ਗੋਲੀ ਲੱਗਣ ਕਾਰਨ ਉਨ੍ਹਾਂ ਦਾ ਡਰਾਈਵਰ ਅਤੇ ਉੱਥੋਂ ਲੰਘ ਰਿਹਾ ਇੱਕ ਰਾਹਗੀਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਇਸ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Panipat में शादी की तैयारियों के बीच मारपीट, युवकोँ पर चाकू और लोहे की रॉड से हमला, तीन लोग घायल

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *