ਪਟਿਆਲਾ : ਪਟਿਆਲਾ ਦੇ ਬਹਾਦਰਗੜ੍ਹ ਇਲਾਕੇ ਵਿੱਚੋਂ ਇੱਕ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 18 ਸਾਲਾ ਇੱਕ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਨੇ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਤਿੰਨ ਮਹੀਨਿਆਂ ਤੋਂ ਧੀਆਂ ਨੂੰ ਮਿਲਣ ਤੋਂ ਸੀ ਰੋਕਿਆ
ਮ੍ਰਿਤਕਾ ਦੀ ਮਾਤਾ ਰੇਨੂ ਸ਼ਰਮਾ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਭੂਮਿਕਾ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੇ ਪਰਿਵਾਰ ਨੂੰ ਮਿਲ ਨਹੀਂ ਸਕੀ ਸੀ। ਮਾਂ ਦਾ ਦੋਸ਼ ਹੈ ਕਿ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਆਪਣੀ ਧੀ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ਦੇ ਮਨ ਵਿੱਚ ਪਹਿਲਾਂ ਹੀ ਚਿੰਤਾ ਬਣੀ ਹੋਈ ਸੀ।
ਸ਼ਨੀਵਾਰ ਸ਼ਾਮ ਨੂੰ ਆਈ ਮੰਦਭਾਗੀ ਖ਼ਬਰ
ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਬੀਤੇ ਸ਼ਨੀਵਾਰ (7 ਤਰੀਕ) ਨੂੰ ਸ਼ਾਮ ਕਰੀਬ ਸਾਢੇ ਛੇ ਵਜੇ ਉਨ੍ਹਾਂ ਨੂੰ ਇੱਕ ਫੋਨ ਆਇਆ, ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਅਚਾਨਕ ਆਈ ਖ਼ਬਰ ਨੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿੱਚ ਲਈ।
ਮਾਂ ਵੱਲੋਂ ਖ਼ੁਦਕੁਸ਼ੀ ਦੀ ਗੱਲ ਤੋਂ ਸਖ਼ਤ ਇਨਕਾਰ
ਮ੍ਰਿਤਕਾ ਦੀ ਮਾਂ ਨੇ ਸਹੁਰਾ ਪਰਿਵਾਰ ਦੇ ਦਾਅਵਿਆਂ ਨੂੰ ਸਿਰਜੋਂ ਖਾਰਜ ਕਰਦਿਆਂ ਸ਼ੱਕ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੀ ਬੇਟੀ ਅਜਿਹਾ ਕਦਮ ਨਹੀਂ ਚੁੱਕ ਸਕਦੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਪੁਲਿਸ ਵੱਲੋਂ ਮਾਮਲਾ ਦਰਜ, ਅਗਲੇਰੀ ਕਾਰਵਾਈ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Rewari में श्रद्धा-उल्लास से मना अन्नकूट, उमड़े श्रद्धालु, विधायक-SP ने की पूजा-अर्चना
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



