ਪੰਜਾਬੀ ਗਾਇਕ ਦੀ ਕਾਰ ਹੋਈ ਬੇਕਾਬੂ, ਵਾਪਰ ਗਿਆ ਭਿਆਨਕ ਹਾਦਸਾ, ਹੋਈ ਮੌਤ

ਪੰਜਾਬੀ ਸੰਗੀਤ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੱਭਿਆਚਾਰਕ ਖੇਤਰ ਵਿੱਚ ਗੂੰਜਦੀ ਆਵਾਜ਼…

ਪੰਜਾਬੀ ਸੰਗੀਤ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੱਭਿਆਚਾਰਕ ਖੇਤਰ ਵਿੱਚ ਗੂੰਜਦੀ ਆਵਾਜ਼ ਇੱਕ ਸੜਕ ਹਾਦਸੇ ਨੇ ਖਾਮੋਸ਼ ਕਰ ਦਿੱਤੀ ਹੈ। ਪੰਜਾਬੀ ਸੱਭਿਆਚਾਰਕ ਗਾਇਕ ਦਲਵੀਰ ਸ਼ੌਂਕੀ ਪ੍ਰੋਗਰਾਮ ਤੋਂ ਬਾਅਦ ਆਪਣੀ ਕਾਰ ਵਿਚ  ਪਿੰਡ ਪਰਤ ਰਹੇ ਸੀ ਕਿ ਬੇਕਾਬੂ ਹੋਈ ਕਾਰ ਦਰੱਖਤ ਵਿਚ ਜਾ ਵੱਜੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਤੋਂ ਬਾਅਦ ਗਾਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖਬਰਾਂ ਮੁਤਾਬਕ ਉਹ ਬੀਤੀ ਸਵੇਰ ਕਰੀਬ ਛੇ ਵਜੇ ਭੁਲੱਥ ਦੇ ਨਜ਼ਦੀਕ ਪ੍ਰੋਗਰਾਮ ਤੋਂ ਬਾਅਦ ਆਪਣੀ ਕਾਰ ‘ਚ ਆਪਣੇ ਪਿੰਡ ਜਾ ਰਹੇ ਸਨ ਕਿ ਰਸਤੇ ‘ਚ ਹੀ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ।ਕਾਰ ਕਰਤਾਰਪੁਰ ਦੇ ਨਜ਼ਦੀਕ ਬੇਕਾਬੂ ਹੋ ਗਈ ਅਤੇ ਇੱਕ ਰੁੱਖ ਦੇ ਨਾਲ ਜਾ ਟਕਰਾਈ। 
ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਭੇਜਿਆ। ਹਾਦਸੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  
ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੋਕ ਗਾਇਕ ਦੇ ਤੌਰ ‘ਤੇ ਆਪਣੀ ਪਛਾਣ ਬਣਾਈ ਸੀ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ। ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਗੀਤ ਰਿਲੀਜ਼ ਕੀਤੇ ਸਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਪੰਜਾਬੀ ਕਲਾਕਾਰ ਦੀ ਮੌਤ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਸਗੋਂ ਸੰਗੀਤ ਜਗਤ ਨੂੰ ਵੀ ਬਹੁਤ ਵੱਡਾ ਘਾਟਾ ਹੈ। 

Leave a Reply

Your email address will not be published. Required fields are marked *