Weather Update : ਬਠਿੰਡਾ ਤੇ ਚੰਡੀਗੜ੍ਹ ‘ਚ ਭਾਰੀ ਮੀਂਹ, ਪੰਜਾਬ ਵਿਚ ਮੌਨਸੂਨ ਦੀ ਮੱਠੀ ਰਫ਼ਤਾਰ, ਭਲਕੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਪਵੇਗਾ ਭਾਰੀ ਮੀਂਹ

Weather Update : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੈ। ਇਸ ਕਾਰਨ ਗਰਮੀ ਤੇ ਹੁੰਮਸ ਮੁੜ ਵੱਧ ਗਈ ਹੈ। ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ…

Weather Update : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੈ। ਇਸ ਕਾਰਨ ਗਰਮੀ ਤੇ ਹੁੰਮਸ ਮੁੜ ਵੱਧ ਗਈ ਹੈ। ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਨਾਲੋਂ 1.7 ਡਿਗਰੀ ਵੱਧ ਗਿਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ ਵਿੱਚ ਡੇਂਗੂ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਉਧਰ, ਮੌਸਮ ਵਿਭਾਗ ਨੇ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 
ਦੱਸਦੇਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਹੈ। ਜਦੋਂ ਕਿ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਵਾਧਾ ਹੋਣ ਦੀ ਉਮੀਦ ਹੈ। ਜਲਦੀ ਹੀ ਇਹ 40 ਨੂੰ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। 
ਉਧਰ, ਚੰਡੀਗੜ੍ਹ ਵਿਚ ਤੜਕੇ ਮੀਂਹ ਨੇ ਪਾਣੀ-ਪਾਣੀ ਕਰ ਦਿੱਤਾ। ਭਾਵੇਂ ਮੀਂਹ ਇਕ ਡੇਢ ਘੰਟਾ ਹੀ ਪਿਆ ਪਰ ਗਲੀਆਂ, ਸੜਕਾਂ ਤੇ ਨਾਲੀਆਂ ਪਾਣੀ ਨਾਲ ਭਰ ਗਈਆਂ। 
ਨਮੀ ਦਾ ਪੱਧਰ ਵਧਿਆ
ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵੱਧ ਗਿਆ ਹੈ। ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵੱਧ ਗਈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦਰਜ ਕੀਤੇ ਗਏ ਹਨ। ਉੱਥੇ ਹੀ ਇਸ ਮੌਕੇ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਜ਼ਿਆਦਾ ਹੁੰਦੀਆਂ ਹਨ।

Leave a Reply

Your email address will not be published. Required fields are marked *