ਛੱਠ ਪੂਜਾ ਮੇਲੇ ਦੌਰਾਨ ਚਲਦੀ ਆਤਿਸ਼ਬਾਜ਼ੀ ਕਾਰਨ ਪਰਾਲੀ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ; ਮੱਚੀ ਭੱਜ-ਦੌੜ

ਫਿਲੌਰ : ਸਤਲੁਜ ਦਰਿਆ ਦੇ ਕੰਢੇ ਲੱਗੇ ਛੱਠ ਪੂਜਾ ਮੇਲੇ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਮੇਲੇ ਵਿੱਚ ਚਲਾਏ ਗਏ ਪਟਾਕਿਆਂ ਕਾਰਨ ਉੱਥੇ ਪਈ ਪਰਾਲੀ…

ਫਿਲੌਰ : ਸਤਲੁਜ ਦਰਿਆ ਦੇ ਕੰਢੇ ਲੱਗੇ ਛੱਠ ਪੂਜਾ ਮੇਲੇ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਮੇਲੇ ਵਿੱਚ ਚਲਾਏ ਗਏ ਪਟਾਕਿਆਂ ਕਾਰਨ ਉੱਥੇ ਪਈ ਪਰਾਲੀ ਨੂੰ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਇਸ ਘਟਨਾ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਭਾਰੀ ਅਫਰਾ-ਤਫਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਅੱਗ ਦੀ ਲਪੇਟ ਵਿੱਚ ਆਉਣ ਨਾਲ ਗੁੱਜਰ ਭਾਈਚਾਰੇ ਵੱਲੋਂ ਪਸ਼ੂਆਂ ਦੇ ਚਾਰੇ ਲਈ ਸੰਭਾਲ ਕੇ ਰੱਖੀ ਗਈ ਡੇਢ ਤੋਂ ਦੋ ਲੱਖ ਰੁਪਏ ਦੀ ਪਰਾਲੀ ਸੜ ਕੇ ਸੁਆਹ ਹੋ ਗਈ। ਪੀੜਤ ਮੁਹੰਮਦ ਸਦੀਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਉਨ੍ਹਾਂ ਵੱਲੋਂ ਵਾਰ-ਵਾਰ ਅਨਾਊਂਸਮੈਂਟ ਕਰਵਾਈ ਜਾ ਰਹੀ ਸੀ ਕਿ ਕੁੱਲੂਆਂ ਨੇੜੇ ਪਟਾਕੇ ਨਾ ਚਲਾਏ ਜਾਣ। ਇਸ ਦੇ ਬਾਵਜੂਦ ਕੁਝ ਲੋਕ ਲਗਾਤਾਰ ਆਤਿਸ਼ਬਾਜ਼ੀ ਕਰਦੇ ਰਹੇ।

ਉਨ੍ਹਾਂ ਅੱਗੇ ਦੱਸਿਆ ਕਿ ਘਟਨਾ ਸਮੇਂ ਉਹ ਘਰ ਸਨ। ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਉਹ ਮੌਕੇ ‘ਤੇ ਪਹੁੰਚੇ, ਉਦੋਂ ਤੱਕ ਅੱਗ ਬਹੁਤ ਫੈਲ ਚੁੱਕੀ ਸੀ। ਇਸ ਭਿਆਨਕ ਹਾਦਸੇ ਵਿੱਚ ਉਨ੍ਹਾਂ ਦੇ ਚਾਰੇ ਦੇ ਚਾਰ ਕੁੱਲੂ ਪੂਰੀ ਤਰ੍ਹਾਂ ਸੜ ਗਏ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਲਈ ਰਵਾਨਾ ਹੋਈ, ਪਰ ਰਸਤੇ ਵਿੱਚ ਲੱਗੇ ਭਾਰੀ ਜਾਮ ਕਾਰਨ ਉਨ੍ਹਾਂ ਨੂੰ ਪਹੁੰਚਣ ਵਿੱਚ ਕਾਫੀ ਦੇਰੀ ਹੋ ਗਈ। ਜਾਮ ਦੇ ਚਲਦਿਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ‘ਤੇ ਪਹੁੰਚ ਕੇ ਦਮਕਲ ਕਰਮੀਆਂ ਨੇ ਕੜੀ ਮੁਸ਼ਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਫਾਇਰ ਕਰਮੀਆਂ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਸਥਾਨ ‘ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨਾਲ ਹੱਥੋਪਾਈ ਵੀ ਕੀਤੀ ਗਈ, ਜਿਸ ਦੀ ਸ਼ਿਕਾਇਤ ਉਹ ਆਪਣੇ ਉੱਚ ਅਧਿਕਾਰੀਆਂ ਨੂੰ ਦੇ ਕੇ ਕਾਰਵਾਈ ਦੀ ਮੰਗ ਕਰਨਗੇ।

ਪੀੜਤ ਮੁਹੰਮਦ ਸਦੀਕ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਨੁਕਸਾਨ ਦਾ ਬਣਦਾ ਮੁਆਵਜ਼ਾ ਅਤੇ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਛੱਠ ਪੂਜਾ ਮੇਲਿਆਂ ਦੇ ਆਯੋਜਨ ਲਈ ਇੱਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਪ੍ਰੋਗਰਾਮ ਨੂੰ ਵਿਵਸਥਿਤ ਤਰੀਕੇ ਨਾਲ ਨੇੜੇ ਚੜ੍ਹਾਇਆ ਜਾ ਸਕੇ। ਮੇਲੇ ਵਿੱਚ ਸੁਰੱਖਿਆ ਦੇ ਪੁਖ਼ਤਾਂ ਪ੍ਰਬੰਧ ਕੀਤੇ ਜਾਣ ਅਤੇ ਕੁੱਲੂਆਂ ਦੇ ਆਸ-ਪਾਸ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਸ਼ਰਧਾਲੂ ਸੁਰੱਖਿਅਤ ਮਾਹੌਲ ਵਿੱਚ ਤਿਉਹਾਰ ਮਣਾ ਸਕਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਚੰਡੀਗੜ੍ਹ ਦੇ ਸੈਕਟਰ-8 ਵਿੱਚ ਵੱਡੀ ਵਾਰਦਾਤ: ਰਸੋਈਣ ਨੇ ਖਾਣੇ ਵਿੱਚ ਜ਼ਹਿਰ ਦੇ ਕੇ ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *