ਪਿੰਜੌਰ: ਪੰਚਕੂਲਾ ਦੇ ਪਿੰਜੌਰ ਖੇਤਰ ਅਧੀਨ ਆਉਂਦੇ ਸੂਰਜਪੁਰ-ਰਜੀਪੁਰ ਇਲਾਕੇ ਵਿੱਚ ਅੱਧੀ ਰਾਤ ਨੂੰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਪਲਾਸਟਿਕ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਪੂਰਾ ਗੋਦਾਮ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਿਆ ਅਤੇ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਦੂਰੋਂ ਆਸਮਾਨ ਵਿੱਚ ਦਿਖਾਈ ਦੇਣ ਲੱਗੀਆਂ।
ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਗੋਦਾਮ ਵਿੱਚ ਪਲਾਸਟਿਕ ਦਾ ਸਮਾਨ ਵੱਡੀ ਮਾਤਰਾ ਵਿੱਚ ਹੋਣ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲਦੀ ਨਜ਼ਰ ਆਈ। ਫਾਇਰ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ, ਪਰ ਇਸ ਭਿਆਨਕ ਅਗਨੀਕਾਂਡ ਦੌਰਾਨ ਗੋਦਾਮ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਜਾਨੀ ਨੁਕਸਾਨ ਤੋਂ ਬਚਾਅ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਕੁੱਲ ਨੁਕਸਾਨ ਦਾ ਸਹੀ ਅੰਕਲਦਾ ਆਉਣਾ ਅਜੇ ਬਾਕੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਜਾਂ ਕਿਸੇ ਦੇ ਹਤਾਹਤ ਹੋਣ ਦੀ ਕੋਈ ਵੀ ਸੂਚਨਾ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



