ਜਲੰਧਰ : ਪੰਜਾਬ ਦੇ ਜਲੰਧਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ NRI ਲੜਕੇ ਵੱਲੋਂ ਵਿਆਹ ਕਰਨ ਤੋਂ ਮੁਕਰਨ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕ ‘ਤੇ ਉਤਰ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।
ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਲੜਕੇ ਨੇ ਕੀਤਾ ਪਲਟਾ
ਮਿਲੀ ਜਾਣਕਾਰੀ ਅਨੁਸਾਰ ਲੱਦੋਵਾਲ ਦੀ ਰਹਿਣ ਵਾਲੀ ਇੱਕ ਲੜਕੀ ਦਾ ਰਿਸ਼ਤਾ ਵਿਦੇਸ਼ ਵਿੱਚ ਰਹਿਣ ਵਾਲੇ (NRI) ਇੱਕ ਨੌਜਵਾਨ ਨਾਲ ਤੈਅ ਹੋਇਆ ਸੀ। ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਰਿਸ਼ਤੇ ਦੀ ਗੱਲ ਅੱਗੇ ਵਧੀ ਅਤੇ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਸਨ। ਇੱਥੋਂ ਤੱਕ ਕਿ ਜੋੜੇ ਦਾ ਪ੍ਰੀ-ਵੈਡਿੰਗ ਸ਼ੂਟ ਵੀ ਹੋ ਚੁੱਕਾ ਸੀ। ਪਰ ਇਸ ਸਭ ਦੇ ਬਾਵਜੂਦ ਅਚਾਨਕ ਲੜਕੇ ਨੇ ਵਿਆਹ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਨੇ ਲੜਕੀ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ।
ਲੱਗੀਆਂ ਲੰਬੀਆਂ ਕਤਾਰਾਂ, ਲੋਕ ਪ੍ਰੇਸ਼ਾਨ
ਲੜਕੇ ਦੇ ਇਸ ਤਰ੍ਹਾਂ ਐਨ ਮੌਕੇ ‘ਤੇ ਮੁੱਕਰ ਜਾਣ ਕਾਰਨ ਭੜਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਰਾਮਾਮੰਡੀ ਦੇ ਢਿੱਲਵਾਂ ਚੌਕ ਵਿਖੇ ਧਰਨਾ ਲਗਾ ਦਿੱता ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਕਾਰਨ ਚੌਕ ਦੇ ਚਾਰੇ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪੁਲਿਸ ਮੌਕੇ ‘ਤੇ ਮੌਜੂਦ, ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਟੀਮ ਵੱਲੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਅਤੇ ਜਾਮ ਖੁਲ੍ਹਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਇਸ ਧੋਖਧੜੀ ਲਈ ਲੜਕੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



