Weather Update : ਪੰਜਾਬ ਵਿਚ ਅਚਾਨਕ ਬਦਲਿਆ ਮੌਸਮ, ਛਾਏ ਗੂੜ੍ਹੇ ਕਾਲੇ ਬੱਦਲ, ਤਿੰਨ ਘੰਟਿਆਂ ਤਕ ਮੀਂਹ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

Weather Update : ਪੰਜਾਬ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ…

Weather Update : ਪੰਜਾਬ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਸ਼ਾਮ 5.45 ਵਜੇ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਮੋਹਾਲੀ ‘ਚ ਮੀਂਹ ਪਿਆ ਸੀ। 12 ਜੁਲਾਈ ਲਈ ਯੈਲੋ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਸਵੇਰੇ ਮੋਹਾਲੀ ਵਿੱਚ ਕੁਝ ਦੇਰ ਲਈ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ ‘ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

Leave a Reply

Your email address will not be published. Required fields are marked *