ਲੁਧਿਆਣਾ ਦੇ ਫੀਲਡ ਗੰਜ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਕੱਪੜੇ ਦੀ ਦੁਕਾਨ ‘ਤੇ ਨੌਜਵਾਨ ਨੇ ਲਗਾਇਆ ਫਾਹਾ, ਜਾਂਚ ‘ਚ ਜੁੱਟੀ ਪੁਲਿਸ

ਲੁਧਿਆਣਾ :  ਲੁਧਿਆਣਾ ਦੇ ਇਤਿਹਾਸਕ ਅਤੇ ਭੀੜ-ਭੜੱਕੇ ਵਾਲੇ ਇਲਾਕੇ ਫੀਲਡ ਗੰਜ ਦੇ ਕੂਚਾ ਨੰਬਰ 6 ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 26-27…

ਲੁਧਿਆਣਾ :  ਲੁਧਿਆਣਾ ਦੇ ਇਤਿਹਾਸਕ ਅਤੇ ਭੀੜ-ਭੜੱਕੇ ਵਾਲੇ ਇਲਾਕੇ ਫੀਲਡ ਗੰਜ ਦੇ ਕੂਚਾ ਨੰਬਰ 6 ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 26-27 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਣਜੀਤ ਵਜੋਂ ਹੋਈ ਹੈ, ਜੋ ਕਿ ਬਸੰਤ ਕੁਲਫ਼ੀ ਦੇ ਸਾਹਮਣੇ ਸਥਿਤ ਇੱਕ ਕੱਪੜੇ ਦੀ ਦੁਕਾਨ ‘ਤੇ ਕੰਮ ਕਰਦਾ ਸੀ ਅਤੇ ਉਸੇ ਦੁਕਾਨ ਦੇ ਅੰਦਰ ਹੀ ਉਸਨੇ ਇਹ ਖੌਫ਼ਨਾਕ ਕਦਮ ਚੁੱਕਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।

ਇਸ ਪੂਰੇ ਮਾਮਲੇ ਵਿੱਚ ਮ੍ਰਿਤਕ ਦੀ ਸੱਸ ਚੰਦਾ ਨੇ ਨੂੰਹ-ਪੁੱਤ ਦੇ ਰਿਸ਼ਤੇ ਬਾਰੇ ਅਹਿਮ ਖੁਲਾਸੇ ਕੀਤੇ ਹਨ। ਚੰਦਾ ਨੇ ਰਣਜੀਤ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਰਣਜੀਤ ਅਤੇ ਆਪਣੀ ਧੀ ਲਈ ਵੱਖਰਾ ਕਮਰਾ ਕਿਰਾਏ ‘ਤੇ ਲੈ ਕੇ ਦਿੱਤਾ ਹੋਇਆ ਸੀ।

ਉਨ੍ਹਾਂ ਮੁਤਾਬਕ ਪਤੀ-ਪਤਨੀ ਵਿਚਕਾਰ ਕੋਈ ਵੱਡਾ ਝਗੜਾ ਨਹੀਂ ਸੀ, ਸਗੋਂ ਮਾਮੂਲੀ ਜਿਹੀ ਕਹਾਸੁਣੀ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਬੇਟੀ ਨਾਰਾਜ਼ ਹੋ ਕੇ ਆਪਣੇ ਪੇਕੇ ਆ ਗਈ ਸੀ। ਸੱਸ ਨੇ ਇਹ ਵੀ ਦਾਅਵਾ ਕੀਤਾ ਕਿ ਰਣਜੀਤ ਸੁਭਾਅ ਦਾ ਕਾਫੀ ਚੰਗਾ ਸੀ, ਪਰ ਪਿਛਲੇ ਕੁਝ ਸਮੇਂ ਤੋਂ ਉਸਨੇ ਸ਼ਰਾਬ ਪੀਣ ਦੀ ਆਦਤ ਫੜ ਲਈ ਸੀ।

ਥਾਣਾ ਡਿਵੀਜ਼ਨ ਨੰਬਰ 2 ਦੇ ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਫੀਲਡ ਗੰਜ ਕੂਚਾ ਨੰਬਰ 6 ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਰਸਾਂ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਾਰਿਆ।

ਪੁਲਿਸ ਨੇ ਮ੍ਰਿਤਕ ਦਾ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੋਬਾਈਲ ਦੀ ਤਕਨੀਕੀ ਜਾਂਚ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਰਣਜੀਤ ਦੀ ਕਿਸ ਨਾਲ ਗੱਲ ਜਾਂ ਵੀਡੀਓ ਕਾਲ ਹੋਈ ਸੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਸੂਚਨਾ ਮਿਲੀ ਹੈ ਕਿ ਮ੍ਰਿਤਕ ਦਾ ਕਿਸੇ ਨਾਲ ਝਗੜਾ ਵੀ ਹੋਇਆ ਸੀ, ਜਿਸ ਨੂੰ ਮੁੱਖ ਰੱਖਦਿਆਂ ਪੁਲਿਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਤੱਥਾਂ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 नगर पालिकाओं के पुनः-चुनाव के लिए आज तक कुल 72 नामांकन पत्र प्राप्त हुए

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *