ਹਾਜੀਪੁਰ-ਹਾਜੀਪੁਰ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਤਿਸੰਗ ਘਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਹਾਜੀਪੁਰ ਦੇ ਬੱਸ ਸਟੈਂਡ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਮੋਟਰਸਾਈਕਲ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਟਿੱਪਰ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਢਾਡੇਕਟਵਾਲ ਵਾਸੀ ਰੇਖਾ ਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸਦਾ ਪਤੀ ਜਗ ਮੋਹਣ ਸਿੰਘ ਜ਼ਖ਼ਮੀ ਹੋ ਗਿਆ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਿੱਪਰ ਦੀ ਲਪੇਟ ਵਿਚ ਆਈ ਬਾਈਕ, ਸਤਿਸੰਗ ਤੋਂ ਘਰ ਪਰਤਦਿਆਂ ਵਾਪਰਿਆ ਹਾਦਸਾ, ਪਤਨੀ ਦੀ ਮੌਤ, ਪਤੀ ਜ਼ਖਮੀ
ਹਾਜੀਪੁਰ-ਹਾਜੀਪੁਰ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਤਿਸੰਗ ਘਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਹਾਜੀਪੁਰ ਦੇ ਬੱਸ ਸਟੈਂਡ ਨੇੜੇ ਹਾਦਸੇ ਦਾ ਸ਼ਿਕਾਰ ਹੋ…
