ਮੁਹਾਲੀ STF ਨੇ ਫਰੀਦਕੋਟ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਬਰਾਮਦ ਕੀਤਾ ਹੈ। ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। STF ਨੇ ਪੁਲਿਸ ਮੁਲਾਜ਼ਮ ਦੀ ਮਹਿਲਾ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋਇਆ ਸੀ ਤੇ ਫਰੀਦਕੋਟ ਪੁਲਿਸ ਲਾਈਨ ਵਿਚ ਤਾਇਨਾਤ ਸੀ।
ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਮਾਮਲੇ ਸਬੰਧੀ ਪੁਲਿਸ ਕਾਨਫਰੰਸ ਦੌਰਾਨ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਪੁਲਿਸ ਮੁਲਾਜ਼ਮ ਅੱਧਾ ਕਿਲੋ ਹੈਰੋਇਨ ਸਮੇਤ ਫੜਿਆ ਗਿਆ, ਮਹਿਲਾ ਸਾਥੀ ਵੀ ਕਾਬੂ
ਮੁਹਾਲੀ STF ਨੇ ਫਰੀਦਕੋਟ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਬਰਾਮਦ ਕੀਤਾ ਹੈ। ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿੱਲੋ ਹੈਰੋਇਨ…
