ਕਰਨ ਔਜਲਾ ਨੇ ਪੰਜਾਬ ਦੇ ਖਿਡਾਰੀ ਦਾ ਚੁਕਾਇਆ 9 ਲੱਖ ਦਾ ਕਰਜ਼ਾ, ਦਰਿਆਦਿਲੀ ਲਈ ਖਿਡਾਰੀ ਨੇ ਕੀਤਾ ਧੰਨਵਾਦ

Karan Aujla News : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਮੁੜ ਸੁਰਖੀਆਂ ਵਿਚ ਆ ਗਏ ਹਨ। ਇਸ ਵਾਰ ਉਹ ਆਪਣੇ ਗੀਤ ਕਰ ਕੇ ਨਹੀਂ ਸਗੋਂ ਦਰਿਆਦਿਲੀ…

Karan Aujla News : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਮੁੜ ਸੁਰਖੀਆਂ ਵਿਚ ਆ ਗਏ ਹਨ। ਇਸ ਵਾਰ ਉਹ ਆਪਣੇ ਗੀਤ ਕਰ ਕੇ ਨਹੀਂ ਸਗੋਂ ਦਰਿਆਦਿਲੀ ਲਈ। ਦਰਅਸਲ, ਗਾਇਕ ਕਰਨ ਔਜਲਾ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਚੁੱਕਾ ਦਿੱਤਾ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ। ਤਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਵੀਡੀਓ ਸਾਂਝੀ ਕਰਦੇ ਹੋਏ ਕਰਨ ਔਜਲਾ ਦਾ ਧੰਨਵਾਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨ ਔਜਲਾ ਇਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ‘ਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

Leave a Reply

Your email address will not be published. Required fields are marked *