Weather Update : ਤੜਕੇ ਮੁਹਾਲੀ, ਚੰਡੀਗੜ੍ਹ ‘ਚ ਮੀਂਹ ਨੇ ਮੌਸਮ ਕੀਤਾ ਸੁਹਾਵਣਾ;  ਪੰਜਾਬ ਵਿਚ ਇਨ੍ਹਾਂ ਅੱਠ ਜ਼ਿਲ੍ਹਿਆਂ ਵਿਚ ਵੀ ਮੀਂਹ ਦਾ ਅਲਰਟ

Weather Update : ਪੰਜਾਬ ਵਿਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ…

Weather Update : ਪੰਜਾਬ ਵਿਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਤੜਕੇ ਤੜਕੇ ਮੁਹਾਲੀ, ਪੰਚਕੂਲਾ ਤੇ ਚੰਡੀਗੜ੍ਹ ਵਿਚ ਕਈ ਥਾਈਂ ਮੀਂਹ ਨਾਲ ਮੌਸਮ ਸੁਹਾਵਣਾ ਹੋ ਗਿਆ।
ਉਧਰ, ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਵੀ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ।
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਰਹਿਣ ਦਾ ਕਾਰਨ ਬੰਗਾਲ ਦੀ ਖਾੜੀ ਵਿੱਚ ਦਬਾਅ ਦਾ ਕਮਜ਼ੋਰ ਹੋਣਾ ਅਤੇ ਪੱਛਮੀ ਗੜਬੜੀ ਹੈ ਪਰ 21 ਜੁਲਾਈ ਦੀ ਭਵਿੱਖਬਾਣੀ ਅਨੁਸਾਰ ਜੇਕਰ ਬੰਗਾਲ ਦੀ ਖਾੜੀ ਦਾ ਪ੍ਰਭਾਵ ਘੱਟ ਜਾਂਦਾ ਹੈ ਤਾਂ ਪੰਜਾਬ ਵਿੱਚ 22 ਜੁਲਾਈ ਤੋਂ ਮੀਂਹ ਪੈ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਝੋਨੇ ਦੀ ਕਾਸ਼ਤ ਵੀ ਵਧੀਆ ਹੋਵੇਗੀ।

Leave a Reply

Your email address will not be published. Required fields are marked *