ਫ਼ਿਰੋਜ਼ਪੁਰ: ਸ਼ਹਿਰ ਵਿੱਚ ਲੰਬੇ ਸਮੇਂ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਬਕਾਇਆਦਾਰਾਂ ਖ਼ਿਲਾਫ਼ ਨਗਰ ਕੌਂਸਲ ਨੇ ਹੁਣ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਕਾਰਵਾਈ ਕਰਦਿਆਂ ਟੀਮ ਵੱਲੋਂ ਸ਼ਹਿਰ ਦੇ ਇੱਕ ਨਾਮੀ ‘ਐਡੀਡਾਸ’ (Adidas) ਸ਼ੋਅਰੂਮ ਨੂੰ ਮੌਕੇ ‘ਤੇ ਪਹੁੰਚ ਕੇ ਸੀਲ ਕਰ ਦਿੱਤਾ ਗਿਆ ਹੈ।
ਵੱਡੇ ਬੈਂਕ, ਸ਼ੋਅਰੂਮ ਅਤੇ ਹੋਟਲ ਵੀ ਨਿਸ਼ਾਨੇ ‘ਤੇ
ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਟੈਕਸ ਨਾ ਭਰਨ ਵਾਲਿਆਂ ਦੀ ਸੂਚੀ ਵਿੱਚ ਸ਼ਹਿਰ ਦੇ ਕਈ ਵੱਡੇ ਬੈਂਕ, ਨਾਮੀ ਸ਼ੋਅਰੂਮ ਅਤੇ ਹੋਟਲ ਵੀ ਸ਼ਾਮਲ ਹਨ, ਜਿਨ੍ਹਾਂ ਵੱਲੋਂ ਕਾਫ਼ੀ ਸਮੇਂ ਤੋਂ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਹੀਂ ਕੀਤੀ ਗਈ। ਨਗਰ ਕੌਂਸਲ ਦੀਆਂ ਟੀਮਾਂ ਲਗਾਤਾਰ ਇਨ੍ਹਾਂ ਵਪਾਰਕ ਅਦਾਰਿਆਂ ‘ਤੇ ਪਹੁੰਚ ਕੇ ਸੀਲਿੰਗ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆ ਰਹੀਆਂ ਹਨ।
ਡਿਫਾਲਟਰਾਂ ਵਿੱਚ ਮਚੀ ਹਫ਼ੜਾ-ਦਫ਼ੜੀ
ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਇਸ ਅਚਾਨਕ ਅਤੇ ਸਖ਼ਤ ਕਾਰਵਾਈ ਕਾਰਨ ਸ਼ਹਿਰ ਦੇ ਉਨ੍ਹਾਂ ਵੱਡੇ ਪ੍ਰਾਪਰਟੀ ਮਾਲਕਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ ਹੈ, ਜਿਨ੍ਹਾਂ ਦਾ ਟੈਕਸ ਲੰਬੇ ਸਮੇਂ ਤੋਂ ਬਕਾਇਆ ਪਿਆ ਹੈ। ਨਗਰ ਕੌਂਸਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਟੈਕਸ ਰਿਕਵਰੀ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਸੀਲਿੰਗ ਦੇ ਡਰੋਂ ਕਿੰਨੇ ਡਿਫਾਲਟਰ ਜਲਦੀ ਆਪਣਾ ਬਕਾਇਆ ਟੈਕਸ ਜਮ੍ਹਾਂ ਕਰਵਾਉਂਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਦੇਸ਼ ਭਰ ‘ਚ 27 ਨਵੰਬਰ ਨੂੰ ਹੋਵੇਗੀ Mock Drill: ਇਸ ਥਾਂ ਰਾਤ 8 ਵਜੇ ਤੋਂ 10 ਮਿੰਟ ਤੱਕ ਰਹੇਗਾ ਬਲੈਕਆਊਟ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



