ਅਬੋਹਰ: ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ‘ਤੇ ਨਕੇਲ ਕੱਸਦਿਆਂ ਅਬੋਹਰ ਦੇ ਥਾਣਾ ਸਿਟੀ-1 ਦੀ ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੇ ਗਏ 2 ਮੋਟਰਸਾਈਕਲ ਬਰਾਮਦ ਕੀਤੇ ਹਨ।
ਇਸ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. (SHO) ਨੇ ਦੱਸਿਆ ਕਿ ਪੁਲਿਸ ਨੂੰ ਇਲਾਕੇ ਵਿੱਚ ਚੋਰ ਗਿਰੋਹ ਦੇ ਸਰਗਰਮ ਹੋਣ ਬਾਰੇ ਗੁਪਤ ਸੂਚਨੋ ਮਿਲੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਸਿਟੀ-1 ਇਲਾਕੇ ਵਿੱਚ ਤੁਰੰਤ ਨਾਕਾਬੰਦੀ ਅਤੇ ਛਾਪੇਮਾਰੀ ਕਰਦਿਆਂ ਚਾਰਾਂ ਮੁਲਜ਼ਮਾਂ ਨੂੰ ਚੋਰੀ ਦੇ ਦੋਪਹੀਆ ਵਾਹਨਾਂ ਸਮੇਤ ਦਬੋਚ ਲਿਆ ਗਿਆ।
ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਸਾਰੇ ਮੁਲਜ਼ਮ ਅਬੋਹਰ ਦੇ ਵੱਖ-ਵੱਖ ਇਲਾਕਿਆਂ ਦੇ ਹੀ ਵਸਨੀਕ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਮੁਲਜ਼ਮ ਚੋਰੀ ਦਾ ਸਾਮਾਨ ਅੱਗੇ ਖਰੀਦਣ ਅਤੇ ਵੇਚਣ ਦੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ। ਐਸ.ਐਚ.ਓ. ਪਰਮਜੀਤ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਇਲਾਕੇ ਵਿੱਚ ਹੋਈਆਂ ਚੋਰੀ ਦੀਆਂ ਹੋਰ ਵਾਰਦਾਤਾਂ ਸੁਲਝਣ ਅਤੇ ਹੋਰ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


