ਖੰਨਾ ਰੋਡ ’ਤੇ ਪੈਂਦੇ ਪਿੰਡ ਉਟਾਲਾਂ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ’ਚ ਆਪਣੀ ਹੀ ਬੱਸ ਹੇਠਾਂ ਆਉਣ ਕਾਰਨ ਇਕ ਕੰਡਕਟਰ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੰਡਕਟਰ ਬੱਸ ਨੂੰ ਪਿਛਾਂਹ ਕਰਵਾ ਰਿਹਾ ਸੀ।
ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਕਰੀਬ ਸਵਾ ਨੌ ਵਜੇ ਉਸ ਵੇਲੇ ਵਾਪਰਿਆ ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਜਿਸ ਨੂੰ ਗੁਰਪ੍ਰੀਤ ਸਿੰਘ ਨਾਮ ਦਾ ਡਰਾਈਵਰ ਚਲਾ ਰਿਹਾ ਸੀ ਤੇ ਰਣਜੀਤ ਸਿੰਘ ਬਤੌਰ ਕੰਡਕਟਰ ਆਪਣੀ ਡਿਊਟੀ ਨਿਭਾਅ ਰਿਹਾ ਸੀ। ਪਿੰਡ ਉਟਾਲਾਂ ਨੇੜੇ ਸੜਕ ’ਤੇ ਜਾਮ ਲੱਗਿਆ ਹੋਣ ਕਾਰਨ ਬੱਸ ਨੂੰ ਪਿਛਾਂਹ ਕਰਵਾਉਣ ਲਈ ਉਤਰੇ ਕੰਡਕਟਰ ਰਣਜੀਤ ਸਿੰਘ ਨੂੰ ਬੱਸ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬੱਸ ਦੇ ਡਰਾਈਵਰ ਖ਼ਿਲਾਫ਼ ਅਣਗਹਿਲੀ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਦੋ ਸਾਲ ਦੀ ਧੀ ਤੇ ਪਤਨੀ ਨੂੰ ਛੱਡ ਗਿਆ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਹੈ।
ਆਪਣੀ ਬੱਸ ਨੂੰ ਪਿਛਾਂਹ ਕਰਵਾਉਂਦਿਆਂ ਹੇਠਾਂ ਆਇਆ ਕੰਡਕਟਰ, ਮੌਕੇ ਉਤੇ ਦਰਦਨਾਕ ਮੌਤ, ਦੋ ਸਾਲ ਦੀ ਧੀ ਸਿਰੋਂ ਉਠਿਆ ਪਿਤਾ ਦਾ ਸਾਇਆ
ਖੰਨਾ ਰੋਡ ’ਤੇ ਪੈਂਦੇ ਪਿੰਡ ਉਟਾਲਾਂ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ’ਚ ਆਪਣੀ ਹੀ ਬੱਸ ਹੇਠਾਂ ਆਉਣ ਕਾਰਨ ਇਕ ਕੰਡਕਟਰ ਦੀ ਮੌਤ ਹੋ…
