Weather Update : ਅੰਮ੍ਰਿਤਸਰ, ਪਠਾਨਕੋਟ ਵਿਚ ਵਰ੍ਹੇ ਬੱਦਲ, ਬਾਕੀ ਸੂਬੇ ਵਿਚ ਗਰਮੀ ਨੇ ਕੱਢੇ ਵੱਟ, ਚੰਡੀਗੜ੍ਹ ਵਿਚ ਵੀ ਮੀਂਹ ਨਾਲ ਕੁਝ ਰਾਹਤ

Weathert Update : ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ…

Weathert Update : ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਸਵੇਰੇ 9 ਵਜੇ ਤੱਕ ਅੰਮ੍ਰਿਤਸਰ ਅਤੇ ਮੋਹਾਲੀ ਦੇ ਆਸ-ਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ 27.1 ਮਿਲੀਮੀਟਰ, ਪਠਾਨਕੋਟ ਵਿੱਚ 23.6 ਮਿਲੀਮੀਟਰ, ਬਰਨਾਲਾ ਵਿੱਚ 2.5 ਮਿਲੀਮੀਟਰ ਅਤੇ ਰੋਪੜ ਵਿੱਚ 3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਉਧਰ, ਬੀਤੀ ਰਾਤ ਤੋਂ ਹੀ ਚੰਡੀਗੜ੍ਹ ਵਿਚ ਪਏ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।
ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। 
ਸ਼ਨੀਵਾਰ ਨੂੰ ਕੁਝ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ 
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਦਿਨਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨ ਵੀ ਸੁੱਕੇ ਰਹਿਣ ਦੇ ਆਸਾਰ ਹਨ।

Leave a Reply

Your email address will not be published. Required fields are marked *