ਡਿਵਾਈਡਰ ਵਿਚ ਜਾ ਵੱਜੀ ਕਾਰ, ਟੱਕਰ ਇੰਨੀ ਭਿਆਨਕ ਕਿ ਉਡ ਗਏ ਪਰਖੱਚੇ, ਅੰਮ੍ਰਿਤਸਰ ਦੇ ਦੋ ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਗਏ ਨੌਜਵਾਨ ਵਾਪਸੀ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ। ਟੱਕਰ…

ਅੰਮ੍ਰਿਤਸਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਗਏ ਨੌਜਵਾਨ ਵਾਪਸੀ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖਮੀ ਹੋ ਗਿਆ। ਦਰਅਸਲ ਇਹ ਹਾਦਸਾ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਵਾਪਰਿਆ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11 ਵਜੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆਪਣੀ ਕਾਰ ਵਿੱਚ ਵਾਪਸ ਆ ਰਹੇ ਸਨ ਕਿ ਖਲਚੀਆਂ ਦੇ ਪਿੰਡ ਮੁੱਛਲ ਨੇੜੇ ਸੜਕ ‘ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਵਿੱਚ ਤਿੰਨੋਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਨ੍ਹਾਂ ਵਿਚ ਰਾਮ ਵਡੇਰਾ ਪੁੱਤਰ ਰਣਜੀਤ ਵਡੇਰਾ ਤੇ ਮਨੀਸ਼ ਲੋਹੀਆ ਪੁੱਤਰ ਪ੍ਰਵੀਨ ਲੋਹੀਆ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

Leave a Reply

Your email address will not be published. Required fields are marked *