ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਿਟੀ-1 ਦੇ ਇੰਚਾਰਜ (SHO) ਨੇ ਸ਼ਹਿਰ ਵਾਸੀਆਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਪੁਲਿਸ ਦੀ ਸਭ ਤੋਂ ਪਹਿਲੀ ਤਰਜੀਹ ਹੈ।
ਘਰਾਂ ਤੇ ਦੁਕਾਨਾਂ ਦੀ ਸੁਰੱਖਿਆ ਲਈ CCTV ਤੇ ਮਜ਼ਬੂਤ ਤਾਲਿਆਂ ਦੀ ਵਰਤੋਂ ਜ਼ਰੂਰੀ
ਸ਼ਹਿਰ ਵਾਸੀਆਂ ਨੂੰ ਸੁਚੇਤ ਕਰਦਿਆਂ ਥਾਣਾ ਇੰਚਾਰਜ ਨੇ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ਦੀ ਸੁਰੱਖਿਆ ਪ੍ਰਤੀ ਖਾਸ ਚੌਕਸੀ ਵਰਤਣ। ਉਨ੍ਹਾਂ ਸੁਝਾਅ ਦਿੱਤਾ ਕਿ ਘਰ ਜਾਂ ਦੁਕਾਨ ਬੰਦ ਕਰਕੇ ਕਿਤੇ ਬਾਹਰ ਜਾਣ ਸਮੇਂ ਚੰਗੀ ਕੁਆਲਿਟੀ ਦੇ ਮਜ਼ਬੂਤ ਤਾਲੇ ਲਗਾਏ ਜਾਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਸੀਸੀਟੀਵੀ (CCTV) ਕੈਮਰੇ ਜ਼ਰੂਰ ਲਗਵਾਏ ਜਾਣ। ਇਸ ਤੋਂ ਇਲਾਵਾ ਇਲਾਕੇ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਪੁਲਿਸ ਅਤੇ ਜਨਤਾ ਦੇ ਆਪਸੀ ਤਾਲਮੇਲ ਨਾਲ ਹੀ ਕੱਸੀ ਜਾ ਸਕਦੀ ਹੈ ਨਕੇਲ
ਐਸ.ਐਚ.ਓ. ਮਨਪ्रीਤ ਸਿੰਘ ਨੇ ਕਿਹਾ ਕਿ ਚੋਰੀ ਵਰਗੀਆਂ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਗਸ਼ਤ ਅਤੇ ਯਤਨ ਕੀਤੇ ਜਾ ਰਹੇ ਹਨ, ਪਰ ਇਸ ਮੁਹਿੰਮ ਦੀ ਪੂਰੀ ਸਫਲਤਾ ਲਈ ਆਮ ਜਨਤਾ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਤਾਲਮੇਲ ਨਾਲ ਹੀ ਸਮਾਜ ਵਿਰੋਧੀ ਅਨਸਰਾਂ ‘ਤੇ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕਦੀ ਹੈ।
ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ
ਥਾਣਾ ਸਿਟੀ-1 ਦੇ ਮੁਖੀ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚੋਰੀ ਜਾਂ ਕਿਸੇ ਵੀ ਹੋਰ ਅਪਰਾਧਿਕ ਗਤੀਵਿਧੀ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਤ ਵਿੱਚ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਵਿੱਚ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਦੇਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



