ਬੇਕਾਬੂ ਹੋ ਦਰੱਖਤ ‘ਚ ਵੱਜੀ ਬਲੈਰੋ, ਸੀਨੀਅਰ ਕਾਂਸਟੇਬਲ ਦੀ ਦਰਦਨਾਕ ਮੌਤ, ਗੱਡੀ ਦੇ ਉਡੇ ਪਰਖੱਚੇ 

ਬਠਿੰਡਾ ਵਿਚ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਉਣ ਦੇ ਬੱਸ ਅੱਡੇ ਨੇੜੇ ਪੁਲਿਸ ਮੁਲਾਜ਼ਮ ਦੀ ਬਲੈਰੋ ਕਾਰ…

ਬਠਿੰਡਾ ਵਿਚ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਉਣ ਦੇ ਬੱਸ ਅੱਡੇ ਨੇੜੇ ਪੁਲਿਸ ਮੁਲਾਜ਼ਮ ਦੀ ਬਲੈਰੋ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿਚ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। 
ਜਾਣਕਾਰੀ ਅਨੁਸਾਰ ਨਵਜੋਤ ਸਿੰਘ ਉਰਫ ਮਟਰੂ ਸੀਨੀਅਰ ਕਾਂਸਟੇਬਲ ਐਮ.ਟੀ ਸੈਕਸ਼ਨ ਸ੍ਰੀ ਮੁਕਤਸਰ ਸਾਹਿਬ ਬੀਤੀ ਰਾਤ ਕਰੀਬ 12 ਵਜੇ ਇੱਕ ਬਲੈਰੋ ਗੱਡੀ ਵਿੱਚ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦਿਉਣ ਕੋਲ ਪਹੁੰਚਿਆ ਤਾਂ ਉਸ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ  ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਗੱਡੀ ਨਿੰਮ ਦੇ ਦਰੱਖਤ ਨਾਲ ਟਕਰਾ ਗਈ ਤਾਂ ਆਸ-ਪਾਸ ਦੇ ਘਰਾਂ ਦੇ ਲੋਕ ਇਕੱਠੇ ਹੋ ਗਏ।
ਇਸ ਤੋਂ ਬਾਅਦ ਲੋਕਾਂ ਨੇ ਗੰਭੀਰ ਰੂਪ ‘ਚ ਜ਼ਖ਼ਮੀ ਨਵਜੋਤ ਸਿੰਘ ਨੂੰ ਬਲੈਰੋ ‘ਚੋਂ ਬਾਹਰ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸੀਨੀਅਰ ਕਾਂਸਟੇਬਲ ਨਵਜੋਤ ਸਿੰਘ ਉਰਫ਼ ਮਟਰੂ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਐਮਟੀ ਸੈਕਸ਼ਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
 

Leave a Reply

Your email address will not be published. Required fields are marked *