ਪੀ.ਪੀ.ਸੀ.ਸੀ. ਨਵਜੋਤ ਸਿੱਧੂ ਵਲੋਂ ਲਗਾਤਾਰ ਮਿਲਣੀਆਂ ਦਾ ਦੌਰ ਜਾਰੀ

ਜਲੰਧਰ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਲਗਾਤਾਰ ਮਿਲਣੀਆਂ ਦਾ ਦੌਰ ਜਾਰੀ ਹੈ। ਉਹ ਇਕ-ਇਕ…

ਜਲੰਧਰ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਲਗਾਤਾਰ ਮਿਲਣੀਆਂ ਦਾ ਦੌਰ ਜਾਰੀ ਹੈ। ਉਹ ਇਕ-ਇਕ ਕਰ ਕੇ ਆਪਣੇ ਹਮਾਇਤੀਆਂ ਨਾਲ ਮੁਲਾਕਾਤ ਕਰ ਰਹੇ ਹਨ। ਬੀਤੇ ਕਲ੍ਹ ਉਹ ਵਲੋਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਉਸ ਤੋਂ ਬਾਅਦ ਰਾਮਤੀਰਥ ਵਿਖੇ ਗਏ ਸਨ। ਜਿਸ ਦੌਰਾਨ ਉਨ੍ਹਾਂ ਨਾਲ ਭਾਰੀ ਇਕੱਠ ਵੇਖਣ ਨੂੰ ਮਿਲਿਆ। ਪਰ ਅੱਜ ਉਹ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ (Sukhpal Singh Bhullar) ਦੇ ਘਰ ਵੀ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ 23 ਜੁਲਾਈ ਨੂੰ ਪੰਜਾਬ ਕਾਂਗਰਸ (Punjab Congress) ਦੇ ਨਵਨਿਯੁਕਤ ਪ੍ਰਧਾਨ ਦਾ ਚਾਰਜ ਸੰਭਾਲਣਗੇ ਅਤੇ ਸਵੇਰੇ 11 ਵਜੇ ਉਨ੍ਹਾਂ ਦੀ ਤਾਜਪੋਸ਼ੀ ਹੋਵੇਗੀ ਅਤੇ ਨਾਲ ਹੀ 4 ਕਾਰਜਕਾਰੀ ਪ੍ਰਧਾਨ ਵੀ ਆਪਣੀ ਜ਼ਿੰਮੇਵਾਰੀ ਸੰਭਾਲਣਗੇ।

read this- ਦੁਬਈ ਕੌਮਾਂਤਰੀ ਏਅਰਪੋਰਟ ‘ਤੇ ਵਾਪਰਿਆ ਭਿਆਨਕ ਹਾਦਸਾ, ਦੋ ਜਹਾਜ਼ ਆਪਸ ਵਿਚ ਟਕਰਾਏ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਭਲਕੇ ਨਵਜੋਤ ਸਿੰਘ ਸਿੱਧੂ ਦੀ ਹੋਣ ਵਾਲੀ ਤਾਜਪੋਸ਼ੀ ਸਮਾਗਮ ਦੇ ਸਬੰਧ ਵਿਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਨੇ ਤਸਦੀਕ ਕੀਤਾ ਹੈ ਕਿ ਮੁੱਖ ਮੰਤਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਬਾਕੀ ਦੇ ਕਾਂਗਰਸੀ ਲੀਡਰ ਵੀ ਸਮਾਗਮ ‘ਚ ਆਉਣਗੇ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਉਪ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਰਿਹਾਇਸ਼ ਵਿਖੇ ਪੁੱਜੇ। ਸਿੱਧੂ ਦਾ ਡੈਨੀ ਬੰਡਾਲਾ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਰਾਜ ਕੁਮਾਰ ਵੇਰਕਾ ਸਮੇਤ ਹੋਰ ਵਿਧਾਇਕ ਤੇ ਆਗੂ ਵੀ ਮੌਜੂਦ ਸਨ।

Leave a Reply

Your email address will not be published. Required fields are marked *