ਸਿੱਧੂ ਦੀ ਤਾਜਪੋਸ਼ੀ ਮੌਕੇ ‘ਤੇ ਬੋਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ, ਸਿੱਧੂ ਦੇ ਪਿਤਾ ਮੈਨੂੰ ਲਿਆਏ ਸਿਆਸਤ ‘ਚ

ਚੰਡੀਗੜ੍ਹ (ਇੰਟ.)-  ਕਾਂਗਰਸ ਭਵਨ ਵਿਖੇ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਲਾਨੇ ਗਏ ਨਵਜੋਤ ਸਿੰਘ ਸਿੱਧੂ ਦਾ ਅੱਜ ਇਥੇ ਤਾਜਪੋਸ਼ੀ ਸਮਾਗਮ…

ਚੰਡੀਗੜ੍ਹ (ਇੰਟ.)-  ਕਾਂਗਰਸ ਭਵਨ ਵਿਖੇ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਲਾਨੇ ਗਏ ਨਵਜੋਤ ਸਿੰਘ ਸਿੱਧੂ ਦਾ ਅੱਜ ਇਥੇ ਤਾਜਪੋਸ਼ੀ ਸਮਾਗਮ ਸੀ, ਜਿੱਥੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਸਮੇਤ ਚਾਰੇ ਕਾਰਜਕਾਰੀ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਗਲੀਆਂ ਚੋਣਾਂ ਵਿਚ ਨਾ ਤਾਂ ਬਾਦਲ ਦਿਸਣਗੇ ਅਤੇ ਨਾ ਹੀ ਮਜੀਠੀਆ ਨਜ਼ਰ ਆਉਣਗੇ। ਕੈਪਟਨ ਦਾ ਕਹਿਣਾ ਸੀ ਕਿ ਨਵਜੋਤ ਸਿੱਧੂ ਦੇ ਪਿਤਾ ਹੀ ਮੈਨੂੰ ਸਿਆਸਤ ਵਿਚ ਲੈ ਕੇ ਆਏ ਸਨ। ਕੈਪਟਨ ਨੇ ਕਿਹਾ ਕਿ ਹੁਣ ਮੈਂ ਅਤੇ ਸਿੱਧੂ ਪੰਜਾਬ ਵਿਚ ਹੀ ਨਹੀਂ ਦੇਸ਼ ਦੀ ਸਿਆਸਤ ਵਿਚ ਵੀ ਇਕੱਠੇ ਚੱਲਾਂਗੇ।ਇਸ ਮੌਕੇ ਉਨ੍ਹਾਂ ਨੇ ਆਪਣੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਬਾਰੇ ਵੀ ਦੱਸਿਆ ਅਤੇ ਅਕਾਲੀਆਂ ਨੂੰ ਬੇਅਦਬੀ ਮਾਮਲੇ ‘ਤੇ ਵੀ ਘੇਰਿਆ। ਇਸ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਟੀ-ਪਾਰਟੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਕੱਠੇ ਨਜ਼ਰ ਆਏ। 

 

Leave a Reply

Your email address will not be published. Required fields are marked *