ਚੰਡੀਗੜ (ਕਮਲਦੀਪ)- ਚੰਡੀਗੜ੍ਹ (chandigarh) ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Cabinet Minister Sadhu Singh Dharamsot) ਦਾ ਯੂਥ ਅਕਾਲੀ ਦਲ (Youth Akali Dal) ਦੇ ਵਰਕਰਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਵਰਕਰਾਂ ਵਲੋਂ ਉਨ੍ਹਾਂ ਦੀ ਕੋਠੀ ਮੋਹਰੇ ਜਾ ਕੇ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਥੇ ਭਾਰੀ ਪੁਲਸ ਫੋਰਸ ਤਾਇਨਾਤ ਹੈ। ਪੁਲਸ ਵਲੋਂ ਕੁਝ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਪੁਲਸ ਵਲੋਂ ਵਰਕਰਾਂ ਨੂੰ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅੱਗੇ ਵਧਣ ਤੋਂ ਰੋਕਣ ਦੀ।
read this- ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ਦੀ ਹੁਣ ਸੀ.ਬੀ.ਆਈ. ਕਰੇਗੀ ਜਾਂਚ
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ ਉਨ੍ਹਾਂ ਖਿਲਾਫ ਸਕਾਲਰਸ਼ਿਪ ਮਾਮਲੇ ਵਿਚ ਸੀ.ਬੀ.ਆਈ. ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ ਨੇ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਔਖਾ ਕਰ ਦਿੱਤਾ। ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।

