ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਬੋਲੇ ਦਲਜੀਤ ਚੀਮਾ, ਕਾਂਗਰਸ ਪਾਰਟੀ ਦੇ ਕਾਟੋ ਕਲੇਸ਼ ‘ਤੇ ਲਈ ਚੁਟਕੀ

ਚੰਡੀਗੜ੍ਹ (ਇੰਟ.)- ਐੱਸ.ਸੀ. ਸਕਾਲਰਸ਼ਿਪ ਘੁਟਾਲੇ (S.C. Scholarship scams) ਨੂੰ ਲੈ ਕੇ ਅੱਜ ਅਕਾਲੀ ਦਲ (Akali Dal) ਵੱਲੋਂ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀ ਕੋਠੀ…

ਚੰਡੀਗੜ੍ਹ (ਇੰਟ.)- ਐੱਸ.ਸੀ. ਸਕਾਲਰਸ਼ਿਪ ਘੁਟਾਲੇ (S.C. Scholarship scams) ਨੂੰ ਲੈ ਕੇ ਅੱਜ ਅਕਾਲੀ ਦਲ (Akali Dal) ਵੱਲੋਂ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇੰਨਾ ਵੱਡਾ ਘੁਟਾਲਾ ਕਰਕੇ ਵੀ ਸਰਕਾਰ ਖੁਦ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਤੇ ਲੱਗੀ ਹੋਈ ਹੈ ਅਤੇ ਨਵਜੋਤ ਸਿੰਘ ਸਿੱਧੂ  (Navjot Singh Sidhu) ‘ਤੇ ਤੰਜ ਕੱਸਦਿਆਂ ਚੀਮਾ ਨੇ ਕਿਹਾ ਕਿ ਕਿੱਥੇ ਗਏ ਉਹ ਵਾਅਦੇ ਘਰ ਘਰ ਰੁਜ਼ਗਾਰ ਦਾ ਵਾਅਦਾ ਹੋਵੇ ਜਾਂ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਹੋਵੇ।

Image

read this- ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ਦੀ ਹੁਣ ਸੀ.ਬੀ.ਆਈ. ਕਰੇਗੀ ਜਾਂਚ

ਇਹ ਮਾਮਲੇ ਨਵਜੋਤ ਸਿੰਘ ਸਿੱਧੂ ਵੱਲੋਂ ਕਿਉਂ ਨਹੀਂ ਚੁੱਕੇ ਜਾ ਰਹੇ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਅੰਦਰ ਹੋਰ ਵਧ ਰਹੇ ਕਾਟੋ-ਕਲੇਸ਼ ‘ਤੇ ਬੋਲਦਿਆਂ ਡਾ. ਚੀਮਾ ਨੇ ਕਿਹਾ ਕਿ ਇਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ ਕਿ ਕਿਸ ਤਰ੍ਹਾਂ ਪੰਜਾਬ ਦਾ ਵਿਕਾਸ ਕਰਣਾ ਹੈ। ਕਿਸ ਤਰ੍ਹਾਂ ਲੋਕਾਂ ਦੇ ਮਸਲੇ ਹੱਲ ਕਰਨੇ ਸਿਰਫ਼ ਤੇ ਸਿਰਫ਼ ਆਪਣੀ ਆਪਸੀ ਬਿਆਨਬਾਜ਼ੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ ਉਨ੍ਹਾਂ ਖਿਲਾਫ ਸਕਾਲਰਸ਼ਿਪ ਮਾਮਲੇ ਵਿਚ ਸੀ.ਬੀ.ਆਈ. ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ ਨੇ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਔਖਾ ਕਰ ਦਿੱਤਾ। ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।

Leave a Reply

Your email address will not be published. Required fields are marked *