ਮੁੱਲਾਂਪੁਰ ਦਾਖਾ (ਇੰਟ.)- ਟਕਸਾਲੀ ਕਾਂਗਰਸੀ (Congress) ਅਤੇ ਕਾਂਗਰਸ ਦੇ ਸਪੋਰਟਸ ਐਂਡ ਕਲਚਰਲ ਸੈੱਲ (Sports and Cultural Cell) ਦਿਹਾਤੀ ਦੇ ਜ਼ਿਲਾ ਚੇਅਰਮੈਨ ਹੈਪੀ ਬਾਜਵਾ (Chairman Happy Bajwa) ਨੇ ਜ਼ਮੀਨ ਵਿਵਾਦ ਵਿਚ ਖੁਦਕੁਸ਼ੀ ਕਰ ਲਈ ਸੀ। ਮਾਮਲੇ ਵਿਚ ਮੁਲਜ਼ਮ ਪ੍ਰੀਤਮ ਸਿੰਘ (Pritam Singh) ਅਤੇ ਮਹਿੰਦਰ ਸਿੰਘ (Mahinder Singh) ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹੈਪੀ ਬਾਜਵਾ ਨੇ ਖੁਦਕੁਸ਼ੀ ਤੋਂ ਪਹਿਲਾਂ ਇਕ ਆਡੀਓ ਵਾਇਰਲ ਕੀਤਾ ਸੀ, ਜਿਸ ਵਿਚ ਪ੍ਰੀਤਮ ਸਿੰਘ ਅਤੇ ਮਹਿੰਦਰ ਸਿੰਘ ਨੂੰ ਖੁਦਕੁਸ਼ੀ ਕਰਨ ਦਾ ਜ਼ਿੰਮੇਵਾਰ ਕਰਾਰ ਦਿੱਤਾ ਸੀ।
read this- ਲੁਧਿਆਣਾ ਸ਼ਹਿਰ ਦਾ ਕੁੰਵਰ ਪ੍ਰਤਾਪ, 3.5 ਸਾਲ ਦੀ ਉਮਰ ਵਿਚ ਕਰ ਰਿਹੈ ਵੱਡੇ ਕਮਾਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਜਾਂਚ ਦੇ ਹੁਕਮ ਦਿੱਤੇ ਸਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੰਧੂ ਮ੍ਰਿਤਕ ਦੇ ਘਰ ਪਹੁੰਚੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕੀਤੀ। ਪੁਲਿਸ ਨੇ ਪ੍ਰੀਤਮ ਸਿੰਘ ਅਤੇ ਮਹਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਤੀਜੇ ਮੁਲਜ਼ਮ ਬਲਜਿੰਦਰ ਸਿੰਘ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਜਗਰਾਓਂ ਚਰਣਜੀਤ ਸਿੰਘ ਖੁਦ ਇਸ ਮਾਮਲੇ ‘ਤੇ ਨਜ਼ਰ ਰੱਖ ਰਹੇ ਹਨ। ਦਲਜੀਤ ਸਿੰਘ ਹੈਪੀ ਬਾਜਵਾ (49) ਪੁੱਤਰ ਸਵ. ਕੁਲਵੰਤ ਸਿੰਘ ਨੇ ਪਿੰਡ ਹਿੱਸੋਵਾਲ ਵਿਚ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੇ ਪਰਿਵਾਰ ਮੁਤਾਬਕ ਦਲਜੀਤ ਸਿੰਘ ਨੇ ਇਕ ਪਲਾਟ ਖਰੀਦਿਆ ਸੀ। ਜਿਸ ਨੂੰ ਲੈ ਕੇ ਪਿੰਡ ਦੇ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਕਈ ਥਾਈਂ ਕੀਤੀ, ਪਰ ਸੁਣਵਾਈ ਨਹੀਂ ਹੋਈ। ਪ੍ਰੇਸ਼ਾਨ ਹੋ ਕੇ ਹੈਪੀ ਨੇ ਹਰੀਲਾ ਪਦਾਰਥ ਖਾ ਕੇ ਸੁਸਾਇਡ ਕਰ ਲਿਆ।
read this- ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਆਏ 44 ਹਜ਼ਾਰ ਤੋਂ ਵਧੇਰੇ ਮਾਮਲੇ, 555 ਦੀ ਹੋਈ ਮੌਤ
ਖੁਦਕੁਸ਼ੀ ਕਰਨ ਤੋਂ ਪਹਿਲਾਂ ਹੈਪੀ ਨੇ ਇਕ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ। ਉਸ ਨੇ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਨੂੰ ਸੰਦੇਸ਼ ਦਿੱਤਾ ਕਿ ਕਾਂਗਰਸੀ ਵਰਕਰਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਉਸ ਨੇ ਪਿੰਡ ਦੇ ਹੀ ਤਿੰਨ ਵਿਅਕਤੀਆਂ ਦੇ ਨਾਂ ਲੈ ਕੇ ਖੁਦਕੁਸ਼ੀ ਲਈ ਉਨ੍ਹਾਂ ਨੂੰ ਮੁਲਜ਼ਮ ਠਹਿਰਾਇਆ। ਹੈਪੀ ਨੇ ਨਵਜੋਤ ਸਿੱਧੂ ਨੂੰ ਪੂਰਾ ਦੁਖੜਾ ਬਿਆਨ ਕਰਦੇ ਹੋਏ ਆਪਣੇ ਭਰਾ ਦੇ ਬੱਚਿਆਂ ਦਾ ਧਿਆਨ ਰੱਖਣ ਦੀ ਵੀ ਵਿਣਤੀ ਕੀਤੀ। ਆਡੀਓ ਵਿਚ ਇਹ ਵੀ ਕਿਹਾ ਕਿ ਪਾਰਟੀ ਦੀ ਸੇਵਾ ਲਈ ਉਸ ਨੇ ਵਿਆਹ ਨਹੀਂ ਕੀਤਾ ਸੀ।
read this-PSEB 12th Result 2021: ਪੰਜਾਬ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ
ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਾਲ ਲੈ ਕੇ ਪੀੜਤ ਪਰਿਵਾਰ ਨਾਲ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਹੈਪੀ ਦੀ ਭੈਣ ਐਡਵੋਕੇਟ ਸੁਖਵਿੰਦਰ ਕੌਰ, ਮਨਦੀਪ ਕੌਰ, ਭਰਾ ਸੁਰਿੰਦਰ ਸਿੰਘ ਮਿੰਟੂ ਅਤੇ ਭਣੋਈਆ ਸੁਰਿੰਦਰ ਸਿੰਘ ਕਲੇਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਟਵੀਟ ਕਰ ਕੇ ਹੁਕਮ ਦਿੱਤਾ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਪੰਜਾਬ ਪ੍ਰਦੇਸ਼ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।




