ਰਾਜੌਰੀ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 2 ਅੱਤਵਾਦੀ ਢੇਰ

ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ 2 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ…

ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ 2 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਥਾਣਾਮੰਡੀ ਦੇ ਜੰਗਲਾਤ ਖੇਤਰ ‘ਚ ਮੁਹਿੰਮ ਹਾਲੇ ਵੀ ਜਾਰੀ ਹੈ ਅਤੇ ਹੁਣ ਤੱਕ 2 ਅੱਤਵਾਦੀ ਮਾਰੇ ਗਏ ਹਨ। 

ਪੜੋ ਹੋਰ ਖਬਰਾਂ: Tokyo Olympics: ਬਜਰੰਗ ਪੁਨੀਆ ਸੈਮੀਫਾਈਨਲ ਹਾਰੇ, ਭਾਰਤ ਦੀ ਗੋਲਡ ਦੀ ਉਮੀਦ ਫਿਰ ਟੁੱਟੀ

ਜੰਮੂ ਖੇਤਰ ਦੇ ਐਡੀਸ਼ਨਲ ਪੁਲਸ ਜਨਰਲ ਡਾਇਰੈਕਟਰ (ਏ.ਡੀ.ਜੀ.ਪੀ.) ਮੁਕੇਸ਼ ਸਿੰਘ ਨੇ ਕਿਹਾ,”ਇਹ ਤਿੰਨ-ਚਾਰ ਅੱਤਵਾਦੀਆਂ ਦਾ ਇਕ ਸਮੂਹ ਹੈ, ਜਿਨ੍ਹਾਂ ‘ਚੋਂ 2 ਵਿਦੇਸ਼ੀ ਅੱਤਵਾਦੀ ਹਨ। ਸਾਨੂੰ ਲੱਗਦਾ ਹੈ ਕਿ ਉਹ ਕਸ਼ਮੀਰ ਤੋਂ ਇਸ ਵੱਲ ਆਏ ਹਨ।” ਸਿੰਘ ਨੇ ਦੱਸਿਆ ਕਿ ਸੁਰੱਖਿਆ ਫ਼ੋਰਸ ਜ਼ਿਲ੍ਹੇ ਦੇ ਜੰਗਲਾਤ ਖੇਤਰ ‘ਚ ਪਿਛਲੇ ਇਕ ਮਹੀਨੇ ਤੋਂ ਅੱਤਵਾਦੀਆਂ ਦੇ ਇਕ ਸਮੂਹ ਦੀ ਤਲਾਸ਼ ਕਰ ਰਹੇ ਸਨ। ਉਨ੍ਹਾਂ ਕਿਹਾ,”ਅੱਜ, ਸਾਨੂੰ ਇਸ ਸੰਬੰਧ ‘ਚ ਥਾਣਾਮੰਡੀ ਤੋਂ ਜਾਣਕਾਰੀ ਮਿਲੀ ਅਤੇ ਜੰਗਲਾਤ ਖੇਤਰ ‘ਚ ਅੱਤਵਾਦੀਆਂ ਤੱਕ ਪਹੁੰਚਦੇ ਹੀ ਮੁਕਾਬਲਾ ਸ਼ੁਰੂ ਹੋ ਗਿਆ।” 

ਪੜੋ ਹੋਰ ਖਬਰਾਂ: ਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ

ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ‘ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਰਾਜੌਰੀ ਦੀ ਪੁਲਸ ਸੁਪਰਡੈਂਟ ਸ਼ੀਮਾ ਨਬੀ ਕਸਬਾ ਮੁਹਿੰਮ ਦੀ ਨਿਗਰਾਨੀ ਕਰ ਰਹੀ ਹੈ।

Leave a Reply

Your email address will not be published. Required fields are marked *