ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ (sumedh saini) ਨੂੰ ਵੱਡਾ ਝਟਕਾ ਲੱਗਾ ਹੈ। ਮੁਹਾਲੀ (mohali) ਦੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫਤਾਰੀ (arrets) ਹੋ ਸਕਦੀ ਹੈ।
ਪੜੋ ਹੋਰ ਖਬਰਾਂ: ਮੁੰਬਈ ‘ਚ ਅਮਿਤਾਭ ਬੱਚਨ ਦੇ ਬੰਗਲੇ ਤੇ 3 ਰੇਲਵੇ ਸਟੇਸ਼ਨਾਂ ‘ਤੇ ਬੰਬ ਦੀਆਂ ਧਮਕੀਆਂ
ਸੈਣੀ ਨੇ ਵਿਜੀਲੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ।
ਪੜੋ ਹੋਰ ਖਬਰਾਂ: ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ – ਬੀਬੀ ਜਗੀਰ ਕੌਰ
ਦੱਸ ਦਈਏ ਕਿ ਦੋ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਸੈਣੀ ਦੀ ਗ੍ਰਿਫਤਾਰੀ ਲਈ ਉਸ ਦੀ ਕੋਠੀ ਉਤੇ ਰੇਡ ਕੀਤੀ ਸੀ ਪਰ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ।





