ਠਾਣੇ- ਨਵੀਂ ਮੁੰਬਈ ‘ਚ ਪੜ੍ਹਾਈ ਨੂੰ ਲੈ ਕੇ ਝਗੜੇ ਤੋਂ ਬਾਅਦ 15 ਸਾਲਾ ਇਕ ਕੁੜੀ ਨੇ ਕਰਾਟੇ ਦੀ ਬੈਲਟ ਨਾਲ ਮਾਂ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁੜੀ ਨੇ ਬਾਅਦ ‘ਚ ਇਸ ਨੂੰ ਹਾਦਸੇ ਕਾਰਨ ਹੋਈ ਮੌਤ ਦਾ ਮਾਮਲਾ ਦੱਸਣ ਦੀ ਕੋਸ਼ਿਸ਼ ਕੀਤੀ।
ਪੜੋ ਹੋਰ ਖਬਰਾਂ: ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ ਕੈਪਟਨ, ਪੰਜਾਬ ਕਾਂਗਰਸ ਦੀ ਮੀਟਿੰਗ ‘ਤੇ ਟਿਕੀਆਂ ਨਜ਼ਰਾਂ
ਇਹ ਘਟਨਾ 30 ਜੁਲਾਈ ਨੂੰ ਨਵੀਂ ਮੁੰਬਈ ਦੇ ਏਰੋਲੀ ਇਲਾਕੇ ‘ਚ ਹੋਈ। ਰਬਾਲੇ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਅਤੇ ਉਸ ਦੀ ਮਾਂ (40) ਦਰਮਿਆਨ ਲਗਾਤਾਰ ਲੜਾਈ ਹੁੰਦੀ ਸੀ, ਕਿਉਂਕਿ ਮਾਂ ਚਾਹੁੰਦੀ ਸੀ ਕਿ ਉਸ ਦੀ ਧੀ ਮੈਡੀਕਲ ਪਾਠਕ੍ਰਮ ਦੀ ਪੜ੍ਹਾਈ ਕਰੇ ਪਰ ਕੁੜੀ ਇਸ ਤੋਂ ਇਨਕਾਰ ਕਰ ਰਹੀ ਸੀ। ਕੁੜੀ ਨੇ ਪਿਛਲੇ ਮਹੀਨੇ ਵੀ ਆਪਣੀ ਮਾਂ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਸ ਤੋਂ ਬਾਅਦ ਪੁਲਸ ਨੇ ਪਰਿਵਾਰ ਦੇ ਮੈਂਬਰਾਂ ਨੂੰ ਸਮਝਾਇਆ ਵੀ ਸੀ। 30 ਜੁਲਾਈ ਨੂੰ ਕੁੜੀ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੀ ਮਾਂ ਦੀ ਡਿੱਗਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਅਤੇ ਜਾਂਚ ਰਿਪੋਰਟ ‘ਚ ਖ਼ੁਲਾਸਾ ਹੋਇਆ ਕਿ ਜਨਾਨੀ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ।
ਪੜੋ ਹੋਰ ਖਬਰਾਂ: ਲੁਧਿਆਣਾ ਦੇ ਸਰਕਾਰੀ ਸਕੂਲ ਦੇ 8 ਬੱਚੇ ਨਿਕਲੇ ਕੋਰੋਨਾ ਪਾਜ਼ੇਟਿਵ, ਦਹਿਸ਼ਤ ‘ਚ ਮਾਪੇ
ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਕੁੜੀ ਨੇ ਸਵੀਕਾਰ ਕੀਤਾ ਕਿ ਮਾਂ ਨਾਲ ਲੜਾਈ ਤੋਂ ਬਾਅਦ ਉਸ ਨੇ ਕਰਾਟੇ ਦੀ ਬੈਲਟ ਨਾਲ ਉਸ ਦਾ ਗਲਾ ਘੁੱਟ ਦਿੱਤਾ। ਕੁੜੀ ਨੂੰ ਸੋਮਵਾਰ ਹਿਰਾਸਤ ‘ਚ ਲਿਆ ਗਿਆ ਅਤੇ ਆਈ.ਪੀ.ਸੀ. ਦੀ ਧਾਰਾ 302 (ਕਤਲ) ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜੋ ਹੋਰ ਖਬਰਾਂ: ਮਾਨਸੂਨ ਸੈਸ਼ਨ: ਸੰਸਦ ਵਿਚੋਂ ਗਾਇਬ ਰਹਿਣ ਵਾਲੇ ਭਾਜਪਾ ਨੇਤਾਵਾਂ ਤੋਂ ਨਾਰਾਜ਼ PM ਮੋਦੀ, ਮੰਗੀ ਲਿਸਟ




