ਨਵੀਂ ਦਿੱਲੀ- ਦੇਸ਼ ਦੇ ਕਈ ਸੂਬਿਆਂ ਵਿਚ ਮੀਂਹ (Rain) ਦਾ ਕਹਿਰ ਜਾਰੀ ਹੈ। ਬਿਹਾਰ (Bihar) ਅਤੇ ਮੱਧ ਪ੍ਰਦੇਸ਼ (MP) ਵਿਚ ਲਗਾਤਾਰ ਪੈ ਰਹੇ ਮੀਂਹ ਨੇ ਹੜ੍ਹ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਫਿਲਹਾਲ ਇੱਥੇ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ (Meteorological Department) ਅਨੁਸਾਰ ਅਗਲੇ 3-4 ਦਿਨਾਂ ਤੱਕ ਉੱਤਰ-ਪੂਰਬੀ ਸੂਬਿਆਂ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿਚ ਭਾਰੀ ਅਤੇ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰ-ਪੱਛਮੀ ਭਾਰਤ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
ਪੜੋ ਹੋਰ ਖਬਰਾਂ: ਕਸ਼ਮੀਰ: ਬਾਂਦੀਪੋਰਾ ‘ਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ‘ਚ ਹਥਿਆਰ ਬਰਾਮਦ
ਦਿੱਲੀ ਵਿਚ 16 ਅਗਸਤ ਤੱਕ ਬਾਰਿਸ਼ ਨਹੀਂ ਹੋਵੇਗੀ। ਦੂਜੇ ਪਾਸੇ, ਹਰਿਆਣਾ (Haryana) ਅਤੇ ਪੰਜਾਬ (Punjab) ਵਿਚ ਜ਼ਿਆਦਾ ਮੀਂਹ ਦੀ ਉਮੀਦ ਨਹੀਂ ਹੈ। ਅੱਜ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਤੇਜ਼ ਗਰਜ਼-ਤੂਫ਼ਾਨ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਉੱਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਪੜੋ ਹੋਰ ਖਬਰਾਂ: 2100 ਤੱਕ ਪਾਣੀ ‘ਚ ਡੁੱਬ ਜਾਣਗੇ ਭਾਰਤ ਦੇ ਇਹ 12 ਸ਼ਹਿਰ, ਨਾਸਾ ਦਾ ਦਾਅਵਾ
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿਚ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 11 ਤੋਂ 13 ਅਗਸਤ ਦੇ ਵਿਚਕਾਰ ਪੱਛਮੀ ਬੰਗਾਲ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅਗਲੇ ਤਿੰਨ ਦਿਨਾਂ ਤੱਕ ਝਾਰਖੰਡ ਵਿਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੜੋ ਹੋਰ ਖਬਰਾਂ: ਵੱਡੀ ਖਬਰ: ਨਵਜੋਤ ਸਿੱਧੂ ਨੇ ਚਾਰ ਸਲਾਹਕਾਰ ਕੀਤੇ ਨਿਯੁਕਤ
ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ
ਸਕਾਈਮੇਟ ਮੌਸਮ ਦੇ ਅਨੁਸਾਰ ਅਗਲੇ 24 ਘੰਟਿਆਂ ਦੇ ਦੌਰਾਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ, ਉਪ-ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਉੱਤਰ-ਪੂਰਬ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਵਿਚ ਵੱਖ-ਵੱਖ ਥਾਵਾਂ ਉੱਤੇ ਹਲਕੀ ਤੋਂ ਬਹੁਤ ਭਾਰੀ ਬਾਰਿਸ਼ ਡਿੱਗਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਛੱਤੀਸਗੜ੍ਹ, ਉੜੀਸਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਾਵਨਾ ਹੈ।





