ਇਕ ਹੋਰ ਸਕੂਲ ‘ਚੋਂ ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ, ਇਲਾਕੇ ‘ਚ ਸਹਿਮ ਦਾ ਮਾਹੌਲ

ਬਾਲਿਆਂਵਾਲੀ : ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਖੋਲਣ ਦੀ ਆਗਿਆ ਦੇਣ ਤੋਂ ਬਾਅਦ ਤੋਂ ਲਗਾਤਾਰ ਸਕੂਲਾਂ ਵਿਚੋਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ।…

ਬਾਲਿਆਂਵਾਲੀ : ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਖੋਲਣ ਦੀ ਆਗਿਆ ਦੇਣ ਤੋਂ ਬਾਅਦ ਤੋਂ ਲਗਾਤਾਰ ਸਕੂਲਾਂ ਵਿਚੋਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਬਾਲਿਆਂਵਾਲੀ ਦੀਆਂ 3 ਕੁੜੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ।

ਪੜੋ ਹੋਰ ਖਬਰਾਂ: ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਚਾਲਕ ਨੂੰ ਕੁੱਟ-ਕੁੱਟ ਕੇ ਮਾਰ ਸੁੱਟਿਆ

ਇਹ ਤਿਨੋਂ ਕੁੜੀਆਂ ਵੱਖ-ਵੱਖ ਤਿੰਨ ਪਿੰਡਾਂ ਨਾਲ ਸਬੰਧਤ ਹਨ ਜਿਸ ਕਾਰਨ ਪੂਰੇ ਇਲਾਕੇ ਵਿਚ ਹੀ ਸਹਿਮ ਦਾ ਮਾਹੌਲ ਬਣ ਗਿਆ। ਇਸ ਦੌਰਾਨ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੀ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ ਕਿਉਂਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲੀਆਂ ਵਿਦਿਆਰਥਣਾਂ ਦੀਆਂ ਜਮਾਤਾਂ ਦੇ ਬਾਕੀ ਬੱਚਿਆਂ ਦਾ ਕੋਰੋਨਾ ਟੈਸਟ ਕੀਤਾ ਹੀ ਨਹੀਂ ਗਿਆ।

ਪੜੋ ਹੋਰ ਖਬਰਾਂ: ਮਹਾਰਾਸ਼ਟਰ ਵਿਚ ਡੈਲਟਾ ਪਲੱਸ ਵੈਰੀਅੰਟ ਦੇ ਮਾਮਲੇ ਵਧ ਕੇ 65 ਹੋਏ, ਕੇਰਲ ਵਿਚ ਹਾਲਾਤ ਬੇਕਾਬੂ 

ਜਾਣਕਾਰੀ ਮੁਤਾਬਕ ਸਰਕਾਰੀ ਸਕੂਲ (ਕੁੜੀਆਂ) ਦੀਆਂ +1 ਆਰਟਸ ਗਰੁੱਪ ਦੀਆਂ 2 ਕੁੜੀਆਂ ਅਤੇ +2 ਸਾਇੰਸ ਗਰੁੱਪ ਦੀ 1 ਕੁੜੀ ਪਾਜ਼ੇਟਿਵ ਪਾਈ ਗਈ ਹੈ। ਇਹ ਕੁੜੀਆਂ ਬਾਲਿਆਂਵਾਲੀ, ਭੂੰਦੜ ਅਤੇ ਕੋਟੜਾ ਕੌੜਾ ਪਿੰਡ ਨਾਲ ਸਬੰਧਤ ਹਨ। ਸਿਹਤ ਵਿਭਾਗ ਦੀ ਟੀਮ ਵਲੋਂ ਸਕੂਲੀ ਅਧਿਆਪਕਾਂ ਨੂੰ ਉਕਤ ਜਮਾਤਾਂ ਦੇ ਸਾਰੇ ਬੱਚਿਆਂ ਦਾ ਟੈਸਟ ਕਰਵਾਉਣ ਲਈ ਕਿਹਾ ਗਿਆ ਸੀ ਪਰ ਉਹ ਗੱਲ ਨੂੰ ਸਮਝ ਨਾ ਸਕੇ ਅਤੇ ਸਾਰੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਉਕਤ ਜਮਾਤਾਂ ਦੀਆਂ ਵਿਦਿਆਰਥਣਾਂ ਨੂੰ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਟੈਸਟ ਕਰਵਾਉਣ ਦੀ ਹਦਾਇਤ ਭੇਜੀ ਗਈ ਹੈ।

Leave a Reply

Your email address will not be published. Required fields are marked *