ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਕੱਲ੍ਹ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿਚ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦਾ ਨਾਂਅ ਵੀ ਸ਼ਾਮਿਲ ਹੈ। ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਮੁਹੰਮਦ ਮੁਸਤਫਾ ਵਲੋਂ ਨਾਂਹ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ।
ਪੜੋ ਹੋਰ ਖਬਰਾਂ: ਇਕ ਹੋਰ ਸਕੂਲ ‘ਚੋਂ ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ, ਇਲਾਕੇ ‘ਚ ਸਹਿਮ ਦਾ ਮਾਹੌਲ
ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਸੀ। ਇਸ ਟੀਮ ਵਿਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ। ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਸੀ।
ਪੜੋ ਹੋਰ ਖਬਰਾਂ: ਮਹਾਰਾਸ਼ਟਰ ਵਿਚ ਡੈਲਟਾ ਪਲੱਸ ਵੈਰੀਅੰਟ ਦੇ ਮਾਮਲੇ ਵਧ ਕੇ 65 ਹੋਏ, ਕੇਰਲ ਵਿਚ ਹਾਲਾਤ ਬੇਕਾਬੂ


