ਜਲੰਧਰ- 15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਿਟੀ ਰੇਲਵੇ ਸਟੇਸ਼ਨ ਦੇ ਮੇਨ ਗੇਟ ਤੋਂ ਲਾਵਾਰਿਸ ਬੈਗ ਮਿਲਿਆ।
ਪੜੋ ਹੋਰ ਖਬਰਾਂ: ਲੁਧਿਆਣਾ ‘ਚ ਵੱਡਾ ਹਾਦਸਾ, ਡਿੱਗੀ 3 ਮੰਜ਼ਿਲਾ ਇਮਾਰਤ, 5 ਲੋਕ ਜ਼ਖਮੀ
ਲਾਵਾਰਿਸ ਬੈਗ ਮਿਲਣ ਨਾਲ ਮੌਕੇ ’ਤੇ ਪੁਲਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਪਾ ਕੇ ਮੌਕੇ ’ਤੇ ਜੀ. ਆਰ. ਪੀ. ਆਰ. ਪੀ. ਐੱਫ. ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਡੌਗ ਸਕਵਾਇਡ ਅਤੇ ਬੰਬ ਰੋਕੂ ਦਸਤੇ ਸਮੇਤ ਫਾਇਰ ਬਿ੍ਰਗੇਡ ਅਤੇ ਐਂਬੂਲੈਂਸ ਵੀ ਮੌਕੇ ’ਤੇ ਮੌਜੂਦ ਹੈ। ਉਥੇ ਹੀ ਪੁਲਸ ਵੱਲੋਂ ਮੌਕ ਡਰਿੱਲ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ।
ਪੜੋ ਹੋਰ ਖਬਰਾਂ: ਕਾਂਗਰਸੀ ਲੀਡਰਾਂ ਤੇ ਵਰਕਰਾਂ ‘ਤੇ ਟਵਿੱਟਰ ਸਖਤ, ਕਈਆਂ ਦਾ ਅਕਾਊਂਟ ਬਲਾਕ




