ਭਿੱਖੀਵਿੰਡ- ਥਾਣਾ ਭਿੱਖੀਵਿੰਡ (Bhikhiwind) ਦੇ ਪਿੰਡ ਬਲੇਹਰ ਵਿਚ ਵਿਚ 60 ਦੇ ਕਰੀਬ ਪਾਕਿਸਤਾਨੀ ਗੁਬਾਰੇ (Pakistani balloons) ਮਿਲਣ ਦੀ ਖ਼ਬਰ ਹੈ। ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ ਦੇ ਖੇਤਾਂ ਨੇੜਿਓਂ ਬਰਾਮਦ ਹੋਏ ਹਨ। ਜਿਨ੍ਹਾਂ ਬਾਰੇ ਪਤਾ ਲੱਗਣ ’ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਦੀ ਜਾਂਚ ਕੀਤੀ ਜਾਵੇਗੀ।
ਪੜੋ ਹੋਰ ਖਬਰਾਂ: ਧਰਤੀ ‘ਤੇ ਤਬਾਹੀ ਮਚਾ ਸਕਦੈ ਇਹ ਉਲਕਾਪਿੰਡ, ਜਾਣੋਂ ਕਦੋਂ ਹੋਵੇਗੀ ਟੱਕਰ
ਇਸ ਦੌਰਾਨ ਮੌਕੇ ਪਹੁੰਚੀ ਪੁਲਿਸ (Police) ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਗੁਬਾਰੇ ਪਾਕਿਸਤਾਨ ਤੋਂ ਆਏ ਲੱਗ ਰਹੇ ਹਨ, ਜਿਨ੍ਹਾਂ ਉੱਪਰ 14 ਅਗਸਤ ਮੁਬਾਰਕ ਅਤੇ ਦਿਲ-ਦਿਲ ਪਾਕਿਸਤਾਨ ਲਿੱਖਿਆ ਹੋਇਆ ਹੈ ਪਰ ਫਿਰ ਵੀ ਇਨ੍ਹਾਂ ਗੁਬਾਰਿਆਂ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਗੁਬਾਰੇ ਪਾਕਿਸਤਾਨ ਜਾਂ ਭਾਰਤ ਵਾਲੇ ਪਾਸੇ ’ਤੇ ਕਿਸ ਦਿਸ਼ਾ ਤੋਂ ਆਏ ਹਨ ।
ਪੜੋ ਹੋਰ ਖਬਰਾਂ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਭਰਾ ਦਾ ਦਿਹਾਂਤ, ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀ
ਫਿਲਹਾਲ ਪੁਲਿਸ ਵਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦੇ ਪੁਲਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ।
ਪੜੋ ਹੋਰ ਖਬਰਾਂ: ਕਾਬੁਲ ਤੋਂ ਸਿਰਫ 50 ਕਿਲੋਮੀਟਰ ਦੂਰ ਤਾਲਿਬਾਨ, ਹੁਣ ਤੱਕ 18 ਸੂਬਿਆਂ ਉੱਤੇ ਕੀਤਾ ਕਬਜ਼ਾ



