ਜਲੰਧਰ ‘ਚ ਵੱਡੀ ਵਾਰਦਾਤ: ਦੇਰ ਰਾਤ ਕੈਂਟ ਰੇਲਵੇ ਸਟੇਸ਼ਨ ਨੇੜੇ ASI ਦੇ ਬੇਟੇ ਦਾ ਕਤਲ

ਜਲੰਧਰ: ਸ਼ਨੀਵਾਰ ਦੇਰ ਰਾਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦੇ ਕਤਲ ਕਰ ਦੇਣ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਜਲੰਧਰ…

ਜਲੰਧਰ: ਸ਼ਨੀਵਾਰ ਦੇਰ ਰਾਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦੇ ਕਤਲ ਕਰ ਦੇਣ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਦੋ ਧਿਰਾਂ ‘ਚ ਮੋਟਰਸਾਇਕਲ ਨੂੰ ਲੈ ਕੇ ਕਿਸੇ ਗਲੋਂ ਝਗੜਾ ਹੋ ਗਿਆ, ਜਿਸ ਦੌਰਾਨ ਤੇਜ਼ਥਾਰਾਂ ਨਾਲ ਸੱਟਾਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਦੂਜੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਨੇ ਕੀਤਾ ਟਵੀਟ, ਦਿੱਤਾ ਇਹ ਸੁਨੇਹਾ

ਪੜੋ ਹੋਰ ਖਬਰਾਂ: 15 ਅਗਸਤ ਨੂੰ ਕਿਸਾਨ ਮਨਾਉਣਗੇ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’, ਨਿਕਲੇਗੀ ‘ਤਿਰੰਗਾ ਰੈਲੀ’

 

ਜਾਣਕਾਰੀ ਮੁਤਾਬਕ ਜ਼ਖਮੀ ਹੋਏ ਨੌਜਵਾਨ ਨੂੰ ਜੌਹਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲੇ ਨੌਜਵਾਨ ਦੀ ਪਛਾਣ ਪੀ. ਏ. ਪੀ. ‘ਚ ਡਿਊਟੀ ਨਿਭਾ ਰਹੇ ਏ. ਐੱਸ. ਆਈ ਦੇ ਪੁੱਤਰ ਸਰਬਜੀਤ ਵਜੋਂ ਹੋਈ ਹੈ। 

ਪੜੋ ਹੋਰ ਖਬਰਾਂ: ‘ਰਾਮਾਇਣ’ ਦੀ ‘ਸੀਤਾ’ ਨੇ ਧੀਆਂ ਨਾਲ ਸ਼ੇਅਰ ਕੀਤੀ ਬੇਹੱਦ ਖਾਸ ਤਸਵੀਰ, ਯੂਜ਼ਰਸ ਬੋਲੇ…

ਮੌਕੇ ‘ਤੇ ਪੁੱਜੀ ਪੁਲਸ ਨੇ ਵਾਰਦਾਤ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Leave a Reply

Your email address will not be published. Required fields are marked *