15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਸਣੇ ਇਨ੍ਹਾਂ ਮੰਤਰੀਆਂ ਨੇ ਲਹਿਰਾਇਆ ਤਿਰੰਗਾ ਝੰਡਾ

ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ 75ਵਾਂ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ…

ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ 75ਵਾਂ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ।

ਪੜੋ ਹੋਰ ਖਬਰਾਂ: 15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ ਝੰਡਾ

 

ਇਸ ਦੇ ਨਾਲ ਹੀ ਅੱਜ ਆਜ਼ਾਦੀ ਦਿਵਸ ਮੌਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਤਰੰਗਾਂ ਲਹਿਰਾਇਆ ਗਿਆ ਅਤੇ ਪੁਲਿਸ ਪਾਰਟੀ ਸਲਾਮੀ ਲਈ ਗਈ।

ਪੜੋ ਹੋਰ ਖਬਰਾਂ: ਵਿਜੇ ਮਾਲਿਆ ਦੇ ਕਿੰਗਫਿਸ਼ਰ ਹਾਊਸ ਦੀ ਹੋਈ ਨਿਲਾਮੀ, ਇੰਨੇ ਕਰੋੜ ਦੀ ਲੱਗੀ ਆਖਰੀ ਬੋਲੀ

ਗੁਰਦਾਸਪੁਰ ‘ਚ 75ਵੇਂ ਆਜ਼ਾਦੀ ਦਿਹਾੜਾ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਚ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ। ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਪਰਿਵਾਰਾਂ ਅਤੇ ਲੋਕ ਸੇਵਾ ਕਰਨ ਵਾਲੇ ਸਮਾਜ ਸੇਵੀਆਂ ਨੂੰ ਸਨਮਾਨਿਤ ਕੀਤਾ ਗਿਆ।

ਪੜੋ ਹੋਰ ਖਬਰਾਂ: ਦੇਸ਼ ‘ਚ ਕੋਰੋਨਾ ਦੇ 36 ਹਜ਼ਾਰ ਨਵੇਂ ਮਾਮਲੇ, 493 ਲੋਕਾਂ ਦੀ ਹੋਈ ਮੌਤ

ਰੂਪਨਗਰ ਦੇ ਨਹਿਰੂ ਸਟੇਡੀਅਮ ਵਿਚ ਸਖ਼ਤ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਾਣਾ ਕੇ .ਪੀ . ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅਦਾ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਉਨ੍ਹਾਂ ਨੇ ਪਰੇਡ ਦੀ ਸਲਾਮੀ ਵੀ ਲਈ। ਆਜ਼ਾਦੀ ਦਿਹਾੜੇ ਦੇ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜਿੱਥੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀ ਕੁਰਬਾਨੀ ਨੂੰ ਯਾਦ ਕੀਤਾ।

ਜਲੰਧਰ ’ਚ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਕੌਮੀ ਝੰਡਾ ਲਹਿਰਾਇਆ। ਇਥੇ ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਟਿਫਨ ਬੰਬ ਤੋਂ ਬਾਅਦ ਹੁਣ ਹੈਂਡ ਗ੍ਰਨੇਡ ਮਿਲਣ ਨਾਲ ਕਮਿਸ਼ਨਰੇਟ ਪੁਲਸ ਨੇ ਜਲੰਧਰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸ਼ਹਿਰ ਦੀ ਸੁਰੱਖਿਆ ਕਰੀਬ 2 ਹਜ਼ਾਰ ਦੇ ਮੁਲਾਜ਼ਮਾਂ ਦੇ ਹੱਥਾਂ ਵਿਚ ਰੱਖੀ ਗਈ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਟੇਡੀਅਮ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।

 

Leave a Reply

Your email address will not be published. Required fields are marked *