ਚੰਡੀਗੜ੍ਹ– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਹੁਣ ਨਵਜੋਤ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਨਵਜੋਤ ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨੂੰ ਮੀਡੀਆ ਸਲਾਹਕਾਰ ਵੱਜੋਂ ਨਿਯੁਕਤ ਕੀਤਾ ਹੈ।
— Navjot Singh Sidhu (@sherryontopp) August 18, 2021
ਪੜੋ ਹੋਰ ਖਬਰਾਂ: ਸੁਪਰੀਮ ਕੋਰਟ ਦਾ ਹੁਕਮ: NDA ਪ੍ਰੀਖਿਆ ‘ਚ ਬੈਠ ਸਕਣਗੀਆਂ ਲੜਕੀਆਂ, 8 ਸਤੰਬਰ ਨੂੰ ਹੈ ਪ੍ਰੀਖਿਆ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 4 ਸਲਾਹਕਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।
ਪੜੋ ਹੋਰ ਖਬਰਾਂ: ਸ਼ਰਮਸਾਰ! ਪਾਕਿ ’ਚ ਮਹਿਲਾ ਟਿਕਟਾਕਰ ਦੇ ਪਾੜੇ ਗਏ ਕੱਪੜੇ, ਹਵਾ ‘ਚ ਉਛਾਲਿਆ
ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਹੁਣ ਨਵਜੋਤ ਸਿੱਧੂ ਵੱਲੋਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।
ਪੜੋ ਹੋਰ ਖਬਰਾਂ: ਨੋਇਡਾ ‘ਚ 2 ਬੱਚਿਆਂ ਦਾ ਬੇਰਹਿਮੀ ਨਾਲ ਕਤਲ, ਸੈਕਟਰ-34 ‘ਚ ਮਿਲੀਆਂ ਲਾਸ਼ਾਂ



