ਦੇਸ਼ ‘ਚ ਕੋਰੋਨਾ ਦੇ 36 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ, 530 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ: ਅੱਜ ਫਿਰ ਕੋਰੋਨਾ ਦੇ 40 ਹਜ਼ਾਰ ਤੋਂ ਘੱਟ ਮਾਮਲੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 36401 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਸਮੇਂ…

ਨਵੀਂ ਦਿੱਲੀ: ਅੱਜ ਫਿਰ ਕੋਰੋਨਾ ਦੇ 40 ਹਜ਼ਾਰ ਤੋਂ ਘੱਟ ਮਾਮਲੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 36401 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਸਮੇਂ ਦੌਰਾਨ ਦੇਸ਼ ਵਿਚ 530 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 3,64,129 ਹੈ ਜੋ ਪਿਛਲੇ 149 ਦਿਨਾਂ ਵਿਚ ਸਭ ਤੋਂ ਘੱਟ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 97.53 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ 39157 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 3,15,25,080 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਪੜੋ ਹੋਰ ਖਬਰਾਂ: ਕਟੜਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.6 ਤੀਬਰਤਾ

ਇਸ ਦੇ ਨਾਲ ਹਫਤਾਵਾਰੀ ਪੌਜ਼ੇਟੀਵਿਟੀ ਰੇਟ 1.95 ਫੀਸਦੀ ਹੈ ਜੋ ਪਿਛਲੇ 55 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਰੋਜ਼ਾਨਾ ਪੌਜ਼ੇਟੀਵਿਟੀ ਦਰ 1.94 ਫੀਸਦੀ ਹੈ। ਇਹ ਪਿਛਲੇ 24 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਹੇਠਾਂ ਹੈ। ਇਸ ਦੇ ਨਾਲ ਹੀ ਦੇਸ਼ ‘ਚ ਹੁਣ ਤੱਕ ਕੁੱਲ 56.64 ਕਰੋੜ ਟੀਕੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 50.03 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

ਪੜੋ ਹੋਰ ਖਬਰਾਂ: ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰਸਹਾਏ

ਦੱਸ ਦਈਏ ਕਿ ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 21,427 ਨਵੇਂ ਮਾਮਲੇ ਸਾਹਮਣੇ ਆਏ ਹਨ। ਯਾਨੀ 70 ਫੀਸਦੀ ਮਾਮਲੇ ਸਿਰਫ ਕੇਰਲ ਵਿੱਚ ਹਨ। ਪਿਛਲੇ ਦਿਨ ਇੱਥੇ ਮਹਾਂਮਾਰੀ ਕਾਰਨ 179 ਲੋਕਾਂ ਦੀ ਮੌਤ ਹੋ ਗਈ ਸੀ। ਕੇਰਲ ਵਿੱਚ ਨਵੇਂ ਮਾਮਲਿਆਂ ਦੇ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 37 ਲੱਖ 25 ਹਜ਼ਾਰ ਹੋ ਗਈ ਅਤੇ ਮ੍ਰਿਤਕਾਂ ਦੀ ਗਿਣਤੀ 19,049 ਤੱਕ ਪਹੁੰਚ ਗਈ। ਇੱਕ ਦਿਨ ਵਿੱਚ 18,731 ਲੋਕ ਠੀਕ ਹੋ ਗਏ।

ਪੜੋ ਹੋਰ ਖਬਰਾਂ: ਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ

Leave a Reply

Your email address will not be published. Required fields are marked *