ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਬੀਜੇਪੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ

ਅੰਮ੍ਰਿਤਸਰ – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ…

ਅੰਮ੍ਰਿਤਸਰ – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ ਭਾਰਤੀ ਯੁਵਾ ਮੋਰਚਾ ਵਲੋਂ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

ਪੜੋ ਹੋਰ ਖਬਰਾਂ: ਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਲਵਿੰਦਰ ਸਿੰਘ ਮੱਲੀ ਨੇ ਕਸ਼ਮੀਰ ਦੇ ਸਬੰਧ ’ਚ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਹੈ, ਜਿਸ ਤੋਂ ਕਾਂਗਰਸ, ਸਿੱਧੂ ਅਤੇ ਉਸ ਦੀ ਟੀਮ ਦੀ ਅਸਲੀਅਸ ਸਾਹਮਣੇ ਆਈ ਹੈ। ਦੂਜੇ ਪਾਸੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਕੰਮ ਕਰ ਰਹੀ ਹੈ। 

ਪੜੋ ਹੋਰ ਖਬਰਾਂ: ਦੇਸ਼ ‘ਚ ਕੋਰੋਨਾ ਦੇ 36 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ, 530 ਲੋਕਾਂ ਦੀ ਹੋਈ ਮੌਤ

ਪੁਲਸ ਵਲੋਂ ਬੈਰੀਕੇਡ ਵੀ ਲਗਾਏ ਗਏ ਹਨ, ਜਿਸ ਦੇ ਬਾਵਜੂਦ ਪੁਲਸ ਮੁਲਾਜ਼ਮਾਂ ਅਤੇ ਯੁਵਾ ਮੋਰਚਾ ਦੇ ਆਗੂਆਂ ‘ਚ ਕਾਫ਼ੀ ਧੱਕਾ-ਮੁੱਕੀ ਹੋਈ ਅਤੇ ਯੁਵਾ ਮੋਰਚਾ ਦੇ ਆਗੂਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਾ। ਯੁਵਾ ਮੋਰਚਾ ਦੇ ਆਗੂ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰ ਰਹੇ ਹਨ।

ਪੜੋ ਹੋਰ ਖਬਰਾਂ: ਸੁਮੇਧ ਸੈਣੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਹਾਈਕੋਰਟ ਦਾ ਫੌਰੀ ਜ਼ਮਾਨਤ ਦੇਣ ਤੋਂ ਇਨਕਾਰ

Leave a Reply

Your email address will not be published. Required fields are marked *