ਸਾਬਕਾ ਜੱਥੇਦਾਰ ਦਾ ਪੁੱਤਰ ਗ੍ਰਿਫਤਾਰ, ਧਮਾਕਾਖੇਜ਼ ਸਮੱਗਰੀ ਹੋਈ ਬਰਾਮਦ

ਜਲੰਧਰ (ਇੰਟ.)- ਫਗਵਾੜਾ ਪੁਲਿਸ (Phagwara Police) ਨੇ ਜਲੰਧਰ (Jalandhar) ਤੋਂ ਜੱਥੇਦਾਰ ਜਸਬੀਰ ਸਿੰਘ ਰੋਡੇ (Jasbir Singh Rode) ਦੇ ਪੁੱਤਰ ਗੁਰਮੁਖ ਸਿੰਘ ਨੂੰ ਹਥਿਆਰਾਂ ਸਣੇ ਗ੍ਰਿਫਤਾਰ…

ਜਲੰਧਰ (ਇੰਟ.)- ਫਗਵਾੜਾ ਪੁਲਿਸ (Phagwara Police) ਨੇ ਜਲੰਧਰ (Jalandhar) ਤੋਂ ਜੱਥੇਦਾਰ ਜਸਬੀਰ ਸਿੰਘ ਰੋਡੇ (Jasbir Singh Rode) ਦੇ ਪੁੱਤਰ ਗੁਰਮੁਖ ਸਿੰਘ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਨਿਊਜ਼ ਵੈੱਬਸਾਈਟ (News Website) ਦੀ ਖਬਰ ਮੁਤਾਬਕ ਮੁਲਜ਼ਮ ਕੋਲੋਂ ਟਿਫਨ ਬੰਬ (Tifan Bomb), ਭਾਰੀ ਮਾਤਰਾ ਵਿਚ ਆਰ.ਡੀ.ਐਕਸ (RDX) ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਜਸਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਵਾਲਾ ਦਾ ਭਤੀਜਾ ਹੈ। ਬਰਾਮਦ ਕੀਤਾ ਗਿਆ ਗੋਲਾ ਬਾਰੂਦ ਪਾਕਿਸਤਾਨ ਤੋਂ ਆਇਆ ਹੈ। ਤਿਓਹਾਰੀ ਸੀਜ਼ਨ ਦੌਰਾਨ ਅੱਤਵਾਦੀ ਪੰਜਾਬ ਦੇ ਅੰਮ੍ਰਿਤਸਰ (Amritsar), ਜਲੰਧਰ (Jalandhar) ਅਤੇ ਲੁਧਿਆਣਾ (Ludhiana) ਜ਼ਿਲੇ ਦੇ ਧਾਰਮਿਕ ਸਥਾਨਾਂ ‘ਤੇ ਕਿਤੇ ਅੱਤਵਾਦੀ (Terrorist) ਵਾਰਦਾਤ  ਨੂੰ ਅੰਜਾਮ ਦੇ ਸਕਦੇ ਹਨ।

Delhi Police arrest SIMI member absconding for more than 19 years in  sedition case - Crime News

Read more- ਮੁੱਖ ਮੰਤਰੀ ਪੰਜਾਬ ਵਲੋਂ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ ਮੁਆਫ਼ੀ ਦੇ ਚੈੱਕ ਵੰਡਣ ਦੀ ਸ਼ੁਰੂਆਤ

ਆਈ.ਬੀ. ਦੀ ਸੂਚਨਾ ਤੋਂ ਬਾਅਦ ਵੀਰਵਾਰ ਨੂੰ ਹੀ ਪੰਜਾਬ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਸੀ। ਦੂਜੇ ਪਾਸੇ ਪਿਛਲੇ ਦਿਨੀਂ ਸਰਹੱਦ ‘ਤੇ ਹੈਂਡ ਗ੍ਰਨੇਡ ਅਤੇ ਹਥਿਆਰ ਮਿਲਣ ਦੇ ਮਾਮਲੇ ਵਿਚ ਜਾਂਚ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਅੰਮ੍ਰਿਤਸਰ ਵਿਚ ਡੇਰਾ ਲਗਾਇਆ ਹੋਇਆ ਹੈ।

Read more- ਸੁਮੇਧ ਸੈਣੀ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਵਲੋਂ ਕੀਤੇ ਟਵੀਟ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਦਿੱਤੀ ਸਲਾਹ

ਪਿਛਲੇ ਦਿਨੀਂ ਗ੍ਰਿਫਤਾਰ ਅੰਮ੍ਰਿਤਪਾਲ ਸਿੰਘ ਅਤੇ ਸੈਮੀ ਤੋਂ ਪਿਸਤੌਲ ਅਤੇ ਹੈਂਡ ਗ੍ਰਨੇਡ ਫੜੇ ਜਾਣ ਤੋਂ ਬਾਅਦ ਇਨ੍ਹਾਂ ਦਾ ਸੰਪਰਕ ਯੂ.ਕੇ. ਵਿਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ ਦੇ ਨਾਲ ਸਾਹਮਣੇ ਆਇਆ ਹੈ। ਆਈ.ਬੀ. ਦੇ ਇਨਪੁਟ ਮੁਤਾਬਕ ਹਥਿਆਰਾਂ ਦੀ ਸਪਲਾਈ ਕਰਨ ਵਿਚ ਬੀ.ਕੇ.ਆਈ. ਦੇ ਅੱਤਵਾਦੀਆਂ ਦਾ ਹੱਥ ਸ਼ਾਮਲ ਹੋਣ ਦੀ ਗੱਲ ਦੀ ਪੁਸ਼ਟੀ ਹੋਈ ਹੈ। ਸੂਤਰਾਂ ਮੁਤਾਬਕ ਅੱਤਵਾਦੀ ਅੰਮ੍ਰਿਤਪਾਲ ਸਿੰਘ ਅਤੇ ਸੈਮੀ ਨੂੰ ਪੁਲਿਸ ਰਿਮਾਂਡ ਦੌਰਾਨ ਵੱਖ-ਵੱਖ ਥਾਵਾਂ ‘ਤੇ ਲਿਜਾਇਆ ਗਿਆ ਤਾਂ ਜੋ ਹੋਰ ਹਥਿਆਰ ਬਰਾਮਦ ਕੀਤੇ ਜਾ ਸਕਣ।

Leave a Reply

Your email address will not be published. Required fields are marked *