ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ

ਚੰਡੀਗੜ੍ਹ: ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ…

ਚੰਡੀਗੜ੍ਹ: ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਸੱਦਿਆ ਹੈ। ਦੱਸਣਯੋਗ ਹੈ ਕਿ ਸਿੱਧੂ ਦੇ ਸਲਾਹਕਾਰਾਂ ਵਲੋਂ ਪਾਕਿਸਤਾਨ ਤੇ ਕਸ਼ਮੀਰ ’ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਖ਼ੂਬ ਕਿਰਕਿਰੀ ਹੋਈ। ਮਾਲੀ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇਕ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਆਗੂਆਂ ਨੇ ਇਸ ਦਾ ਵਿਰੋਧ ਵੀ ਕੀਤਾ।

ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਨੋਟਿਸ ਲਿਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਦਿੱਤੀ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਤਲਬ ਕੀਤਾ ਹੈ।

Leave a Reply

Your email address will not be published. Required fields are marked *