ਅੰਮ੍ਰਿਤਸਰ- ਬੀਤੇ ਦਿਨੀਂ ਕਿਸਾਨੀ ਮੁੱਦੇ ਉੱਤੇ ਆਵਾਜ਼ ਚੁੱਕਣ ਉੱਤੇ ਆਪਣੀ ਹੀ ਪਾਰਟੀ ਵਲੋਂ ਕੱਢੇ ਗਏ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਪਹੁੰਚੇ ਹਨ।
ਪੜੋ ਹੋਰ ਖਬਰਾਂ: ਪੰਜਸ਼ੀਰ ‘ਚ ਜੰਗ ਤੇਜ਼, ਅਫਗਾਨੀ ਲੜਾਕਿਆਂ ਨੇ 300 ਤਾਲਿਬਾਨੀ ਕੀਤੇ ਢੇਰ
ਇਸ ਮੌਕੇ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਉੱਤੇ ਜਦੋਂ ਉਨ੍ਹਾਂ ਦੀ ਪਾਰਟੀ ਵਲੋਂ ਉਨ੍ਹਾਂ ਨੂੰ ਪਾਰਟੀ ਤੋਂ ਕੱਢਿਆ ਗਿਆ ਸੀ ਤਾਂ ਉਦੋਂ ਵੀ ਉਨ੍ਹਾਂ ਵਲੋਂ ਵਾਹਿਗੁਰੂ ਦੇ ਦਰ ਉੱਤੇ ਆ ਅਰਦਾਸ ਕੀਤੀ ਗਈ ਸੀ ਕਿ ਵਾਹਿਗੁਰੂ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ ਜਿਸਦੇ ਚੱਲਦੇ ਉਹ ਜਨਤਾ ਦੀ ਸੇਵਾ ਕਰ ਸਕਣ।
ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ
ਇਸ ਸਬੰਧੀ ਜਦੋਂ ਸ੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦੀ ਬਾਂਹ ਫੜੀ ਗਈ ਤਾਂ ਉਨ੍ਹਾਂ ਵਲੋਂ 20 ਅਗਸਤ ਨੂੰ ਚੰਡੀਗੜ੍ਹ ਵਿਖੇ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਐੱਮ ਐੱਲ ਏ ਅਮਨ ਅਰੋੜਾ ਦੇ ਬਿਆਨ ਉੱਤੇ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਐੱਮਐੱਲਏ ਰਿਮੌਟ ਨਾਲ ਚਲਣ ਵਾਲੇ ਖਿਡੌਣੇ ਹਨ ਜਿਨ੍ਹਾਂ ਨੂੰ ਇਕੋ ਇਕ ਆਦਮੀ ਚਲਾ ਰਿਹਾ ਹੈ। ਬਾਕੀ ਜਲਦ ਹੀ ਆਮ ਆਦਮੀ ਪਾਰਟੀ ਦੇ ਐੱਮਐੱਲਏ ਦਾ ਵਜੂਦ ਸਾਹਮਣੇ ਆਵੇਗਾ ।

