ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ

ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਅਤੇ ਪੰਜਾਬ ਸਰਕਾਰ ਦੀ ਬੈਠਕ ਬੀਤੇ ਦਿਨ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁੜ ਜਲੰਧਰ ਵਿਚ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ…

ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਅਤੇ ਪੰਜਾਬ ਸਰਕਾਰ ਦੀ ਬੈਠਕ ਬੀਤੇ ਦਿਨ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁੜ ਜਲੰਧਰ ਵਿਚ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਸਲੇ ਦੇ ਹੱਲ ਤੱਕ ਅੰਦੋਲਨ ਜਾਰੀ ਰਹੇਗਾ। ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ।

ਪੜੋ ਹੋਰ ਖਬਰਾਂ: ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ, ਹੋਇਆ ਸ਼ਾਨਦਾਰ ਸਵਾਗਤ

 

ਦੱਸ ਦਈਏ ਕਿ ਗੰਨਾ ਕਾਸ਼ਤਕਾਰਾਂ ਤੇ ਸਰਕਾਰ ਵਿਚਕਾਰ ਬੀਤੇ ਦਿਨ ਬੈਠਕ ਹੋਈ ਸੀ। ਬੈਠਕ ‘ਚ ਕਿਸਾਨ ਆਗੂ ਰਾਜੇਵਾਲ ਵੀ ਮੌਜੂਦ ਸਨ। ਮੀਟਿੰਗ ਦੇ ਪਹਿਲੇ ਦੌਰ ਵਿੱਚ ਗੰਨੇ ਦਾ ਸਮਰਥਨ ਮੁੱਲ ਵਧਾਉਣ ਉਤੇ ਚਰਚਾ ਹੋਈ। ਮਨਜੀਤ ਰਾਏ ਅਤੇ ਹਰਿੰਦਰ ਲੱਖੋਵਾਲ ਸਰਕਾਰ ਨੂੰ ਅੰਕੜਿਆਂ ਸਮੇਤ ਜਾਣਕਾਰੀ ਦਿੱਤੀ। ਇੱਕ ਏਕੜ ਪਿੱਛੇ ਸਮਰਥਨ ਮੁੱਲ ਦੇ ਚਲਦੇ ਪੈਂਦੇ ਘਾਟੇ ਤੋਂ ਜਾਣੂ ਕਰਵਾਇਆ ਗਿਆ।

ਪੜੋ ਹੋਰ ਖਬਰਾਂ: ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਗੰਨਾ ਕਿਸਾਨਾਂ ਦੇ ਹੱਕ ’ਚ ਕੀਤਾ ਟਵੀਟ

 

ਉਧਰ, ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *